28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ

ਪਠਾਨਕੋਟ, 28 ਅਕਤੂਬਰ (ਸੰਧੂ)-ਐਸ. ਐਮ.

Ad Position 21
No active advertisement
ਅਜੀਤ ਡੈਸਕ 29-10-2026
ਪਠਾਨਕੋਟ, 28 ਅਕਤੂਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ ਗਈ । ਸਮਾਗਮ ਵਿਚ ਬੀ.ਸੀ.ਏ., ਬੀ.ਐਸ.ਸੀ. ਆਈ.ਟੀ., ਬੀ.ਐਸ.ਸੀ. ਏ.ਆਈ., ਐਮ.ਐਸ.ਸੀ. ਕੰਪਿਊਟਰ ਸਾਇੰਸ ਅਤੇ ਸੀ.ਸੀ.ਏ. ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਸਮਾਗਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਰਿਬਨ ਕੱਟ ਕੇ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਮਾਡਲਿੰਗ, ਨਾਚ ਤੇ ਸੰਗੀਤ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰੀ ਬਣਾਇਆ । ਪੰਜਾਬੀ ਨਾਚ ਦੀ ਪੇਸ਼ਕਾਰੀ ਨੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਕੇ ਸਭ ਦਾ ਮਨ ਮੋਹ ਲਿਆ । ਪ੍ਰੋਗਰਾਮ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਸਨਮਾਨਿਤ ਵੀ ਕੀਤਾ ਗਿਆ । ਕਾਲਜ ਦੇ ਡਾਇਰੈਕਟਰ ਜੇ.ਸੀ. ਕਟੋਚ ਅਤੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਸਿੱਖਿਆ ਪ੍ਰਾਪਤ ਕਰਨ ਅਤੇ ਜੀਵਨ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਸ਼ੀਤਲ ਤੋਂ ਇਲਾਵਾ ਪ੍ਰੋ. ਨੀਲਮ, ਪ੍ਰੋ. ਸਮ੍ਰਿਤੀ, ਪ੍ਰੋ. ਰਾਜਵਿੰਦਰ, ਪ੍ਰੋ. ਸੋਨੀਆ, ਪ੍ਰੋ. ਲੋਵਮ, ਪ੍ਰੋ. ਲਕਸ਼ਮੀ, ਪ੍ਰੋ. ਸੰਜਨਾ ਅਤੇ ਪ੍ਰੋ. ਰਿਵਾਨੀ ਸਮੇਤ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਮੀਰਪੁਰ ਕਾਲੋਨੀ ਵਿਖੇ ਪੀ.ਓ.ਕੇ. ਤੋਂ ਉੱਜੜ ਕੇ ਆਏ ਪਰਿਵਾਰਾਂ ਦੀ ਯਾਦ ’ਚ ਸਮਾਗਮ ਅਗਲੀ ਖ਼ਬਰ ਨਸ਼ਿਆਂ ਤੇ ਗੈਂਗਸਟਰਾਂ ਨੇ ਪੰਜਾਬ ਦਾ ਮਾਹੌਲ ਵਿਗਾੜਿਆ, ਮਾਨ ਸਰਕਾਰ ਹਰ ਮੋਰਚੇ ’ਤੇ ਫੇਲ੍ਹ-ਅਮਿਤ ਵਿਜ
Ad Position 24