28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਯੂਥ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰਧਾਨ ਬਣਾਉਣਾ ਪਾਰਟੀ ਦੀ ਦੂਰ ਅੰਦੇਸ਼ੀ ਸੋਚ ਦਾ ਪ੍ਰਮਾਣ-ਮਾਸਟਰ ਹਰਭਜਨ ਲਾਲ

ਪਠਾਨਕੋਟ, 28 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦਾ ਯੂਥ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਭਜਨ ਲਾਲ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਜਸਪ੍ਰੀਤ ਸਿੰਘ ਰਾਣਾ ਦੀ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈ ਜਾ ਰਹੀ ਵਫ਼ਾਦਾਰੀ, ਮਿਹਨਤ ਤੇ ਸਮਰਪਣ ਦਾ ਸਨਮਾਨ ਹੈ । ਮਾਸਟਰ ਹਰਭਜਨ ਲਾਲ ਨੇ ਕਿਹਾ ਕਿ ਜਸਪ੍ਰੀਤ ਸਿੰਘ ਰਾਣਾ ਪੁਰਾਣੇ ਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਅਜਿਹੇ ਆਗੂ ਹਨ, ਜੋ ਵਿਦਿਆਰਥੀ ਜੀਵਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ।

Ad Position 21
No active advertisement
ਮਾਸਟਰ ਹਰਭਜਨ ਲਾਲ 29-10-2026
ਪਠਾਨਕੋਟ, 28 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦਾ ਯੂਥ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਭਜਨ ਲਾਲ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਜਸਪ੍ਰੀਤ ਸਿੰਘ ਰਾਣਾ ਦੀ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈ ਜਾ ਰਹੀ ਵਫ਼ਾਦਾਰੀ, ਮਿਹਨਤ ਤੇ ਸਮਰਪਣ ਦਾ ਸਨਮਾਨ ਹੈ । ਮਾਸਟਰ ਹਰਭਜਨ ਲਾਲ ਨੇ ਕਿਹਾ ਕਿ ਜਸਪ੍ਰੀਤ ਸਿੰਘ ਰਾਣਾ ਪੁਰਾਣੇ ਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਅਜਿਹੇ ਆਗੂ ਹਨ, ਜੋ ਵਿਦਿਆਰਥੀ ਜੀਵਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ । ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਈ ਹੈ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਮਿਹਨਤ ਕੀਤੀ ਹੈ । ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀ ਕਾਰਗੁਜ਼ਾਰੀ ਤੇ ਪਾਰਟੀ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਜਸਪ੍ਰੀਤ ਸਿੰਘ ਰਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਇਆ ਹੈ ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ-ਗੁਰਨਾਮ ਸੈਣੀ ਅਗਲੀ ਖ਼ਬਰ ਕਰਾਟੇ ਪਲੈਨੇਟ ਢਾਂਗੂ ਦੇ ਖਿਡਾਰੀਆਂ ਨੇ ਪੰਜਾਬ ਓਪਨ ਕੱਪ ’ਚ ਜਿੱਤੇ ਤਗਮੇ
Ad Position 24