ਸਰਬ ਧਰਮ ਸੰਮੇਲਨ ’ਚ ਧਾਰਮਿਕ ਸ਼ਖ਼ਸੀਅਤਾਂ ਨੇ ਏਕਤਾ ਤੇ ਅਧਿਆਤਮਿਕਤਾ ਦਾ ਦਿੱਤਾ ਸੰਦੇਸ਼
ਪਠਾਨਕੋਟ, 28 ਅਕਤੂਬਰ (ਸੁਮਿਤ)-ਮਿਸ਼ਨ ਰੋਡ ਸਥਿਤ ਗੁਰਦੁਆਰਾ ਸੰਤ ਆਸ਼ਰਮ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਸ਼ਰਧਾ ਨਾਲ ਕਰਵਾਇਆ ਗਿਆ। ਇਸ ਸੰਮੇਲਨ ਵਿਚ ਵੱਖ-ਵੱਖ ਧਰਮਾਂ ਦੀਆਂ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਸੰਗਤ ਨੂੰ ਧਰਮ, ਅਧਿਆਤਮਿਕਤਾ ਅਤੇ ਮਾਨਵਤਾ ਦਾ ਸੰਦੇਸ਼ ਦਿੱਤਾ।
ਪਠਾਨਕੋਟ, 28 ਅਕਤੂਬਰ (ਸੁਮਿਤ)-ਮਿਸ਼ਨ ਰੋਡ ਸਥਿਤ ਗੁਰਦੁਆਰਾ ਸੰਤ ਆਸ਼ਰਮ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਸ਼ਰਧਾ ਨਾਲ ਕਰਵਾਇਆ ਗਿਆ। ਇਸ ਸੰਮੇਲਨ ਵਿਚ ਵੱਖ-ਵੱਖ ਧਰਮਾਂ ਦੀਆਂ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਸੰਗਤ ਨੂੰ ਧਰਮ, ਅਧਿਆਤਮਿਕਤਾ ਅਤੇ ਮਾਨਵਤਾ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਧਾਰਮਿਕ ਏਕਤਾ, ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਸਮਾਗਮ ਵਿਚ ਸਵਾਮੀ ਬ੍ਰਹਮਾਨੰਦ ਗਿਰੀ, ਭਾਈ ਹਰਪ੍ਰੀਤ ਸਿੰਘ ਮੱਖੋ, ਸੂਰੀ ਸੰਤ ਗੁਲਾਬ ਚੰਦ ਕਾਦਰੀ, ਸਵਾਮੀ ਵਿਨੋਦ ਮੁਨੀ ਮਹਾਰਾਜ ਤੇ ਸਵਾਮੀ ਗੁਰਦੀਪ ਗਿਰੀ ਮਹਾਰਾਜ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ। ਧਾਰਮਿਕ ਸ਼ਖ਼ਸੀਅਤਾਂ ਨੇ ਕਿਹਾ ਕਿ ਸਮਾਜ ਵਿਚ ਆਪਸੀ ਪਿਆਰ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ ਕਿ ਹਰ ਵਿਅਕਤੀ ਦੂਜੇ ਧਰਮ ਅਤੇ ਵਿਚਾਰਾਂ ਦਾ ਸਤਿਕਾਰ ਕਰੇ। ਅਜਿਹੇ ਸਮਾਗਮ ਲੋਕਾਂ ਨੂੰ ਅਧਿਆਤਮਿਕ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ । ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰਮਨ ਭੱਲਾ, ਕੌਂਸਲਰ ਨਰਿੰਦਰ ਕਾਲਾ, ਦੀਪਾਂਸ਼ੂ ਘਈ, ਸਾਬਕਾ ਮੇਅਰ ਅਨਿਲ ਵਾਸੁਦੇਵਾ, ਕੌਂਸਲਰ ਅਭੀ ਸ਼ਰਮਾ ਅਤੇ ਸ੍ਰੀਜਲ ਗੁਪਤਾ ਸਮੇਤ ਕਈ ਪਤਵੰਤੇ ਹਾਜ਼ਰ ਸਨ।ਪ੍ਰਬੰਧਕਾਂ ਨੇ ਦੱਸਿਆ ਕਿ ਸਰਬ ਧਰਮ ਸੰਮੇਲਨ ਕਰਵਾਉਣ ਦਾ ਮੁੱਖ ਉਦੇਸ਼ ਵੱਖ-ਵੱਖ ਧਰਮਾਂ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਅਤੇ ਲੋਕਾਂ ਨੂੰ ਅਧਿਆਤਮਿਕਤਾ ਨਾਲ ਜੋੜਨਾ ਹੈ।