ਮਹਿਲਾਵਾਂ ਨੇ ਉਤਸ਼ਾਹ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ
ਗੁਰਦਾਸਪੁਰ, 29 ਅਕਤੂਬਰ (ਪੰਕਜ ਸ਼ਰਮਾ)-ਕਰਵਾ ਚੌਥ ਦਾ ਪਵਿੱਤਰ ਤਿਉਹਾਰ ਸ਼ਹਿਰ ’ਚ ਮਹਿਲਾਵਾਂ ਵਲੋਂ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ । ਇਸ ਮੌਕੇ ਵਿਆਹੁਤਾ ਮਹਿਲਾਵਾਂ ਨੇ ਆਪਣੇ ਪਤੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਦਿਨ ਭਰ ਵਰਤ ਰੱਖਿਆ ।
ਕ
ਕਰਵਾ ਚੌਥ ਵਰਤ ’ਤੇ ਸ਼ਹਿਰ ਗੁਰਦਾਸਪੁਰ ਅੰਦਰ ਕਰਵਰੇ ਵਟਾਉਂਦੀਆਂ ਸੁਹਾਗਣਾਂ । ਤਸਵੀਰ: ਵਿਸ਼ਾਲ ਮੁੰਨਾ
30-10-2026
ਗੁਰਦਾਸਪੁਰ, 29 ਅਕਤੂਬਰ (ਪੰਕਜ ਸ਼ਰਮਾ)-ਕਰਵਾ ਚੌਥ ਦਾ ਪਵਿੱਤਰ ਤਿਉਹਾਰ ਸ਼ਹਿਰ ’ਚ ਮਹਿਲਾਵਾਂ ਵਲੋਂ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ । ਇਸ ਮੌਕੇ ਵਿਆਹੁਤਾ ਮਹਿਲਾਵਾਂ ਨੇ ਆਪਣੇ ਪਤੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਦਿਨ ਭਰ ਵਰਤ ਰੱਖਿਆ । ਤਿਉਹਾਰ ਨੂੰ ਲੈ ਕੇ ਮਹਿਲਾਵਾਂ ’ਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੂਰੀ ਸ਼ਰਧਾ ਨਾਲ ਧਾਰਮਿਕ ਰਸਮਾਂ ਨਿਭਾਈਆਂ । ਕਰਵਾ ਚੌਥ ਦੇ ਮੱਦੇਨਜ਼ਰ ਮਹਿਲਾਵਾਂ ਨੇ ਸਵੇਰ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਸ਼ਾਮ ਸਮੇਂ ਮਹਿਲਾਵਾਂ ਨੇ ਇਕੱਠੀਆਂ ਹੋ ਕੇ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕੀਤੀ ਤੇ ਕਰਵਾ ਚੌਥ ਦੀ ਕਥਾ ਸੁਣੀ । ਇਸ ਦੌਰਾਨ ਉਨ੍ਹਾਂ ਨੇ ਕਰਵੇ ਵਟਾਏ ਤੇ ਇਕ-ਦੂਜੀ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ । ਮਹਿਲਾਵਾਂ ਨੇ ਰਵਾਇਤੀ ਰੀਤੀ-ਰਿਵਾਜਾਂ ਅਨੁਸਾਰ ਪੂਜਾ ਕਰਦਿਆਂ ਆਪਣੇ ਪਰਿਵਾਰ ਦੀ ਖ਼ੁਸ਼ਹਾਲੀ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ । ਦਿਨ ਭਰ ਵਰਤ ਰੱਖਣ ਤੋਂ ਬਾਅਦ ਮਹਿਲਾਵਾਂ ਨੂੰ ਰਾਤ ਸਮੇਂ ਚੰਦਰਮਾ ਦੇ ਨਿਕਲਣ ਦੀ ਉਡੀਕ ਰਹੀ । ਚੰਦਰਮਾ ਦੇ ਦਰਸ਼ਨ ਹੋਣ ਉਪਰੰਤ ਉਨ੍ਹਾਂ ਨੇ ਚੰਦਰਮਾ ਨੂੰ ਅਰਘ ਭੇਟ ਕੀਤਾ ਤੇ ਆਪਣੇ ਪਤੀ ਦੇ ਦਰਸ਼ਨ ਕਰਨ ਤੋਂ ਬਾਅਦ ਵਰਤ ਖੋਲ੍ਹਿਆ । ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਵੀ ਮਹਿਲਾਵਾਂ ਦੀਆਂ ਖ਼ੁਸ਼ੀਆਂ ਵਿਚ ਸ਼ਮੂਲੀਅਤ ਕੀਤੀ । ਕਰਵਾ ਚੌਥ ਦਾ ਤਿਉਹਾਰ ਪਤੀ-ਪਤਨੀ ਦੇ ਪਿਆਰ, ਆਪਸੀ ਵਿਸ਼ਵਾਸ ਤੇ ਸਮਰਪਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ । ਇਹ ਤਿਉਹਾਰ ਭਾਰਤੀ ਸੱਭਿਆਚਾਰ ਤੇ ਰਵਾਇਤਾਂ ਦੀ ਮਹੱਤਤਾ ਨੂੰ ਵੀ ਦਰਸਾਉਂਦਾ ਹੈ ।