30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

3000 ਮੀਟਰ ਤੇ 800 ਮੀਟਰ ਦੌੜਾਂ ’ਚ ਮਾਰੀਆਂ ਮੱਲਾਂ

ਘੁਮਾਣ, 29 ਅਕਤੂਬਰ (ਬੰਮਰਾਹ)-ਬਠਿੰਡਾ ਜ਼ਿਲ੍ਹੇ ਦੇ ਸਮਰੋਲ ਸਕੂਲ ਵਿਖੇ ਪਹਿਲੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ’ਚ ਪੰਜਾਬ ਭਰ ਤੋਂ ਹਜ਼ਾਰਾਂ ਖਿਡਾਰੀਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ’ਚ 11 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਖਿਡਾਰੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 30-10-2026
ਘੁਮਾਣ, 29 ਅਕਤੂਬਰ (ਬੰਮਰਾਹ)-ਬਠਿੰਡਾ ਜ਼ਿਲ੍ਹੇ ਦੇ ਸਮਰੋਲ ਸਕੂਲ ਵਿਖੇ ਪਹਿਲੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ’ਚ ਪੰਜਾਬ ਭਰ ਤੋਂ ਹਜ਼ਾਰਾਂ ਖਿਡਾਰੀਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ’ਚ 11 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਖਿਡਾਰੀਆਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ’ਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੱਟੀਵਾਲ ਤੋਂ ਮਾਸਟਰ ਕੇਵਲ ਸਿੰਘ ਨੇ 70 ਸਾਲਾਂ ਤੋਂ ਉੱਪਰ ਦੇ ਖਿਡਾਰੀਆਂ ਵਿਚ ਭਾਗ ਲੈ ਕੇ 2 ਤਮਗੇ ਜਿੱਤੇ ਹਨ। 3000 ਮੀਟਰ ਦੌੜਾ ’ਚ ਦੂਜਾ ਤੇ 800 ਮੀਟਰ ਦੌੜਾਂ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਪਿੰਡ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਟੂਰਨਾਮੈਂਟ ’ਚ ਇਕ ਕਿਲੋਮੀਟਰ ਵਾਕ ਵਿਚ ਪਹਿਲਾ ਸਥਾਨ ਤੇ 800 ਮੀਟਰ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ 70 ਸਾਲਾਂ ਤੋਂ ਉੱਪਰ ਦੇ ਖਿਡਾਰੀਆਂ ਵਿਚ ਭਾਗ ਲੈ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੇਰੀ ਉਮਰ 80 ਸਾਲ ਤੋਂ ਉੱਪਰ ਹੈ, ਪਰ ਮੈਂ ਆਪਣੇ ਸਰੀਰ ਨੂੰ ਨਿਰੋਆ ਰੱਖਣ ਅਤੇ ਨੌਜਵਾਨਾਂ ਲਈ ਮਾਰਗ ਦਰਸ਼ਕ ਬਣਨ ਲਈ ਇਨ੍ਹਾਂ ਟੂਰਨਾਮੈਂਟਾਂ ਵਿਚ ਭਾਗ ਲੈ ਰਿਹਾ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੀ ਆਪਣੇ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਗਰਾਊਂਡ ਵਿਚ ਆਉਣ। ­
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ 3 ਘੰਟੇ ਚੱਲੇ ਰੋਸ ਪ੍ਰਦਰਸ਼ਨ ’ਚ ਸੈਂਕੜੇ ਕਾਂਗਰਸੀਆਂ ਵਲੋਂ ਪੁਲਿਸ ਖ਼ਿਲਾਫ ਨਾਅਰੇਬਾਜ਼ੀ
Ad Position 24