ਨੌਜਵਾਨ ਦੀ ਭੇਦਭਰੇ ਹਲਾਤ ֹ’ ਚ ਮੌਤ
ਗੁਰਦਾਸਪੁਰ, 29 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਕਸਬਾ ਪੁਰਾਣਾ ਸ਼ਾਲਾ ਦੇ ਨੌਜਵਾਨ ਦੀ ਭੇਦਭਰੇ ਹਲਾਤ ’ਚ ਪੁਲ ਤਿੱਬੜੀ ਨਹਿਰ ਤੋਂ ਲਾਸ਼ ਮਿਲਣ ਦੀ ਖਬਰ ਮਿਲੀ ਹੈ। ਜਿਸ ਨਾਲ ਮਾਪੇ ਤੇ ਪਤਨੀ ਗੰਭੀਰ ਸਦਮੇ ’ਚ ਚਲੇ ਗਏ ਹਨ।
ਮ
ਮ੍ਰਿਤਕ ਮਲਕੀਤ
30-10-2026
ਗੁਰਦਾਸਪੁਰ, 29 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਕਸਬਾ ਪੁਰਾਣਾ ਸ਼ਾਲਾ ਦੇ ਨੌਜਵਾਨ ਦੀ ਭੇਦਭਰੇ ਹਲਾਤ ’ਚ ਪੁਲ ਤਿੱਬੜੀ ਨਹਿਰ ਤੋਂ ਲਾਸ਼ ਮਿਲਣ ਦੀ ਖਬਰ ਮਿਲੀ ਹੈ। ਜਿਸ ਨਾਲ ਮਾਪੇ ਤੇ ਪਤਨੀ ਗੰਭੀਰ ਸਦਮੇ ’ਚ ਚਲੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਮਸੀਹ ਨੇ ਦੱਸਿਆ ਕਿ ਮੇਰਾ ਲੜਕਾ ਮਲਕੀਤ ਸ਼ਾਮ ਵੇਲੇ ਆਪਣੇ ਦੋਸਤਾਂ ਮਿੱਤਰਾਂ ਨਾਲ ਘਰੋਂ ਬਾਹਰ ਗਿਆ ਸੀ ਤੇ ਬਾਅਦ ’ਚ ਪਤਾ ਲੱਗਾ ਕਿ ਉਸ ਦੀ ਪੁਲ ਤਿੱਬੜੀ ਨਹਿਰ ’ਤੇ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ, ਇਕ ਬੇਟਾ ਤੇ ਇਕ ਬੇਟੀ ਤੋਂ ਇਲਾਵਾ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਮਲਕੀਤ ਦੀ ਹੋਈ ਅਚਾਨਕ ਮੌਤ ਨਾਲ ਪੁਰਾਣਾ ਸ਼ਾਲਾ ਇਲਾਕੇ ਅੰਦਰ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਤਫਤੀਸ਼ੀ ਅਫਸਰ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਤੇ ਬਿਸਰਾ ਰਿਪੋਰਟ ਆਉਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਤਿੱਬੜ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ।