01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪ੍ਰਧਾਨ ਮੰਤਰੀ ਮੋਦੀ ਵਲੋਂ ਕਿਸਾਨਾਂ ਲਈ ਸਨਮਾਨ ਰਾਸ਼ੀ ਜਾਰੀ ਕਰਕੇ ਦਿੱਲ ਜਿੱਤਿਆ -ਕਾਹਲੋਂ

ਕਲਾਨੌਰ, 30 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਦੇਸ਼ ਦੀ ਸੱਤਾ ’ਤੇ ਕਾਬਜ਼ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਲਈ 14 ਹਜ਼ਾਰ ਕਰੋੜ ਰੁਪਏ ਦੀ 14ਵੀਂ ਕਿਸਤ ਜਾਰੀ ਕਰਕੇ ਦੇਸ਼ ਦੇ ਕਿਸਾਨਾਂ ਦਾ ਦਿਲ ਜਿੱਤਿਆ ਹੈ। ਭਾਜਪਾ ਆਗੂ ਸ੍ਰੀ ਕਾਹਲੋਂ ਨੇ ਕਿਸਾਨਾਂ ਦੀ ਮਦਦ ਦੇ ਕਾਰਜ ਲਈ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਧੰਨਵਾਦ ਕੀਤਾ ਤੇ ਅਪੀਲ ਕੀਤੀ ਕਿ ਮੌਜੂਦਾ ਸਮੇਂ ਦੌਰਾਨ ਦੇਸ਼ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾ ਰਹੇ ਹਨ, ਜੋ ਕਿ ਨਾਮਾਤਰ ਹਨ।

Ad Position 21
No active advertisement
ਅਜੀਤ ਡੈਸਕ 31-10-2026
ਕਲਾਨੌਰ, 30 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਦੇਸ਼ ਦੀ ਸੱਤਾ ’ਤੇ ਕਾਬਜ਼ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਲਈ 14 ਹਜ਼ਾਰ ਕਰੋੜ ਰੁਪਏ ਦੀ 14ਵੀਂ ਕਿਸਤ ਜਾਰੀ ਕਰਕੇ ਦੇਸ਼ ਦੇ ਕਿਸਾਨਾਂ ਦਾ ਦਿਲ ਜਿੱਤਿਆ ਹੈ। ਭਾਜਪਾ ਆਗੂ ਸ੍ਰੀ ਕਾਹਲੋਂ ਨੇ ਕਿਸਾਨਾਂ ਦੀ ਮਦਦ ਦੇ ਕਾਰਜ ਲਈ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਧੰਨਵਾਦ ਕੀਤਾ ਤੇ ਅਪੀਲ ਕੀਤੀ ਕਿ ਮੌਜੂਦਾ ਸਮੇਂ ਦੌਰਾਨ ਦੇਸ਼ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾ ਰਹੇ ਹਨ, ਜੋ ਕਿ ਨਾਮਾਤਰ ਹਨ। ਸ: ਕਾਹਲੋਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਠੰਢ, ਗਰਮੀ ਆਦਿ ਦੀਆਂ ਰੁੱਤਾਂ ’ਚ ਸਖਤ ਮਿਹਨਤ ਕਰਕੇ ਫਸਲਾਂ ਦੀ ਉਪਜ ਕਰਦਾ ਹੈ, ਇਸ ਲਈ ਦੇਸ਼ ਦੇ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦੀ ਜਗ੍ਹਾ ’ਤੇ 12 ਹਜ਼ਾਰ ਰੁਪਏ ਸਾਲਾਨਾ ਕੀਤੀ ਜਾਣੀ ਚਾਹੀਦੀ ਹੈ। ਭਾਜਪਾ ਆਗੂ ਕਾਹਲੋਂ ਨੇ ਕਿਹਾ ਕਿ ਅੱਜ ਕਿਸਾਨ ਸਨਮਾਨ ਰਾਸ਼ੀ ਜਾਰੀ ਹੋਣ ਨਾਲ ਦੇਸ਼ ਦੇ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਹੈ। ਸ: ਕਾਹਲੋਂ ਨੇ ਪੰਜਾਬ ਦੇ ਮੌਜੂਦਾ ਹਲਾਤਾਂ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਮਾਰ ’ਚ ਡੁੱਬਦਾ ਜਾ ਰਿਹਾ ਹੈ, ਜਿਸ ਦਾ ਇੱਕੋ ਹੀ ਹੱਲ ਹੈ ਕਿ ਪੰਜਾਬ ’ਚ ਵੀ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਲਿਆਈਏ।
Ad Position 22
No active advertisement
ਪਿਛਲੀ ਖ਼ਬਰ ਗੌਤਮ ਸੇਠ ਗੁੱਡੂ ਨੇ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਟਾਲਾ ਸ਼ਹਿਰ ਦੀ ਸੁੱਖ ਸ਼ਾਂਤੀ ਲਈ ਹਵਨ ਯੱਗ ਕਰਵਾਇਆ
Ad Position 24