ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਚੌਥ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ
* 250 ਦੇ ਕਰੀਬ ਵਿਦਿਆਰਥਣਾਂ ਨੇ ਲਿਆ ਹਿੱਸਾ
ਗੁਰਦਾਸਪੁਰ, 30 ਅਕਤੂਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿਖੇ ਕਰਵਾਚੌਥ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਮਹਿੰਦੀ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ’ਚ ਕਾਲਜ ਦੀਆਂ ਕਰੀਬ 250 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।
ਗੁਰਦਾਸਪੁਰ, 30 ਅਕਤੂਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿਖੇ ਕਰਵਾਚੌਥ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਮਹਿੰਦੀ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ’ਚ ਕਾਲਜ ਦੀਆਂ ਕਰੀਬ 250 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵਿਦਿਆਰਥਣਾਂ ਨੇ ਵੱਖ-ਵੱਖ ਸੁੰਦਰ ਤੇ ਆਕਰਸ਼ਕ ਮਹਿੰਦੀ ਡਿਜ਼ਾਈਨਾਂ ਰਾਹੀਂ ਭਾਰਤੀ ਸੱਭਿਆਚਾਰ ਤੇ ਪਰੰਪਰਾਵਾਂ ਦੀ ਖੂਬਸੂਰਤੀ ਨੂੰ ਦਰਸਾਇਆ । ਇਸ ਮੌਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਵੀ ਭਾਰਤੀ ਸੱਭਿਆਚਾਰ ਨੂੰ ਨੇੜਿਓਂ ਜਾਣਿਆ ਤੇ ਮੁਕਾਬਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ । ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਮੋਹਿਤ ਮਹਾਜਨ, ਚੀਫ਼ ਮੈਨੇਜਿੰਗ ਡਾਇਰੈਕਟਰ ਡਾ. ਰਾਘਵ ਮਹਾਜਨ ਤੇ ਚੀਫ਼ ਐਡਮਿਨਿਸਟ੍ਰੇਟਰ ਟੀ.ਆਰ. ਸ਼ਰਮਾ ਨੇ ਵਿਦਿਆਰਥਣਾਂ ਨੂੰ ਕਰਵਾਚੌਥ ਵਰਗੇ ਰਵਾਇਤੀ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਕਾਲਜ ਦੀ ਪ੍ਰਿੰਸੀਪਲ ਡਾ. ਨਿਧੀ ਮਹਾਜਨ ਨੇ ਮੁਕਾਬਲੇ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਕਾਮ ਪਹਿਲੇ ਸਮੈਸਟਰ ਦੀ ਵੰਸ਼ਿਕਾ ਤੇ ਡੀ-ਫਾਰਮੇਸੀ ਦੀ ਏਕਨੂਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ । ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਪਹਿਲੇ ਸਮੈਸਟਰ ਦੀ ਮਨਪ੍ਰੀਤ ਕੌਰ ਤੇ ਬੀ.ਐਸ.ਸੀ. ਏ.ਟੀ.ਓ.ਟੀ. ਪਹਿਲੇ ਸਮੈਸਟਰ ਦੀ ਸਾਜ਼ੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਬੀ . ਐਸ.ਸੀ. ਐਮ.ਐਲ.ਐਸ. ਪੰਜਵੇਂ ਸਮੈਸਟਰ ਦੀ ਕਸ਼ਿਸ਼ ਅਤੇ ਬੀ.ਐਸ.ਸੀ. ਏ.ਟੀ.ਓ.ਟੀ. ਦੀ ਭਵਨ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਬੀ.ਐਸ.ਸੀ. ਆਈ.ਟੀ. ਪਹਿਲੇ ਸਮੈਸਟਰ ਦੀ ਨਵਦੀਪ ਕੌਰ ਨੂੰ ਵਿਸ਼ੇਸ਼ ਪ੍ਰਸ਼ੰਸਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਉਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਆਤਮ-ਵਿਸ਼ਵਾਸ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਦੀਆਂ ਹਨ । ਇਸ ਮੌਕੇ ਸੰਸਥਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।