ਤੀਜੇ ਗੋਲਡ ਕਬੱਡੀ ਕੱਪ ਦੌਰਾਨ ਯੂਥ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਦਾ ਸਨਮਾਨ
ਗੁਰਦਾਸਪੁਰ, 30 ਅਕਤੂਬਰ (ਪੰਕਜ ਸ਼ਰਮਾ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵੀਰ ਰਾਜੀਵ ਪੰਡਿਤ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਤੀਜਾ ਗੋਲਡ ਕਬੱਡੀ ਕੱਪ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਖੇਡ ਸਮਾਗਮ ਦੌਰਾਨ ਯੂਥ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਗੁਰਦਾਸਪੁਰ, 30 ਅਕਤੂਬਰ (ਪੰਕਜ ਸ਼ਰਮਾ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵੀਰ ਰਾਜੀਵ ਪੰਡਿਤ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਤੀਜਾ ਗੋਲਡ ਕਬੱਡੀ ਕੱਪ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਖੇਡ ਸਮਾਗਮ ਦੌਰਾਨ ਯੂਥ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਰਾਜੀਵ ਪੰਡਿਤ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤਾ ਮਾਣ-ਸਨਮਾਨ ਉਨ੍ਹਾਂ ਲਈ ਬੇਹੱਦ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਬੱਡੀ ਸਾਡੀ ਪੰਜਾਬੀ ਵਿਰਾਸਤ ਅਤੇ ਮਾਣ ਦਾ ਪ੍ਰਤੀਕ ਹੈ। ਇਹ ਖੇਡ ਪੰਜਾਬ ਦੇ ਸੱਭਿਆਚਾਰ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਤੇ ਉਨ੍ਹਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਨੌਜਵਾਨਾਂ ’ਚ ਅਨੁਸ਼ਾਸਨ, ਆਪਸੀ ਭਾਈਚਾਰੇ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਪ੍ਰਬੰਧਕਾਂ ਵਲੋਂ ਪੰਜਾਬ ਦੀ ਮਾਂ-ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ।