31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਨਹਿੱਤ ਦੇ ਫ਼ੈਸਲਿਆਂ ਨਾਲ ਲੋਕਾਂ ਦਾ ਭਰੋਸਾ ਜਿੱਤ ਰਹੀ ਮਾਨ ਸਰਕਾਰ-ਸਮੀਰ ਸ਼ਾਰਦਾ

ਪਠਾਨਕੋਟ, 30 ਅਕਤੂਬਰ (ਸੁਮਿਤ)-ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਫਿਰ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ । ਇਹ ਦਾਅਵਾ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਸਮੀਰ ਸ਼ਾਰਦਾ ਨੇ ਕੀਤਾ ।

Ad Position 21
No active advertisement
ਮੁੱਖ ਮੰਤਰੀ ਭਗਵੰਤ ਮਾਨ ਤੇ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਸਮੀਰ ਸ਼ਾਰਦਾ। 31-10-2026
ਪਠਾਨਕੋਟ, 30 ਅਕਤੂਬਰ (ਸੁਮਿਤ)-ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਫਿਰ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ । ਇਹ ਦਾਅਵਾ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਸਮੀਰ ਸ਼ਾਰਦਾ ਨੇ ਕੀਤਾ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਮਿਲ ਰਿਹਾ ਹੈ । ਸਮੀਰ ਸ਼ਾਰਦਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ’ਚ ਕਈ ਸਰਕਾਰਾਂ ਆਈਆਂ, ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਨਿਭਾਉਣ ਲਈ ਲੋੜੀਂਦੇ ਯਤਨ ਨਹੀਂ ਕੀਤੇ । ਇਸ ਦੇ ਉਲਟ ਮਾਨ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜ਼ੀਹ ਦਿੰਦਿਆਂ ਵਿਕਾਸ ਕਾਰਜਾਂ ਨੂੰ ਗਤੀ ਦੇਣ ਦਾ ਯਤਨ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਮੀਰ ਸ਼ਾਰਦਾ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੀ ਸੋਚ ਪੰਜਾਬ ਨੂੰ ਇਕ ਖੁਸ਼ਹਾਲ, ਸਮਰੱਥ ਅਤੇ ਵਿਕਸਿਤ ਸੂਬਾ ਬਣਾਉਣਾ ਹੈ ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੱਕ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਕਰੇਗਾ ਵੱਡਾ ਸੰਘ... ਅਗਲੀ ਖ਼ਬਰ ਦੀਵਾਲੀ ’ਤੇ ਪਟਾਕਿਆਂ ਦੀ ਵਿੱਕਰੀ ਲਈ ਕੱਢੇ ਗਏ 7 ਲੱਕੀ ਡਰਾਅ 1295 ਲੋਕਾਂ ਨੇ ਦਿੱਤੀ ਸੀ ਅਰਜ਼ੀ
Ad Position 24