31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੱਲ੍ਹ ਤੱਕ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਕਰੇਗਾ ਵੱਡਾ ਸੰਘਰਸ਼-ਰਣਦੀਪ ਸਿੰਘ ਡਾਡਵਾਲ

ਪਠਾਨਕੋਟ, 30 ਅਕਤੂਬਰ (ਸੁਮਿਤ)-ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਣਦੀਪ ਸਿੰਘ ਡਾਡਵਾਲ ਨੇ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਤੱਕ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗਾ ।

Ad Position 21
No active advertisement
ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੁਮਿਤ)-ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਣਦੀਪ ਸਿੰਘ ਡਾਡਵਾਲ ਨੇ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਤੱਕ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗਾ । ਰਣਦੀਪ ਸਿੰਘ ਡਾਡਵਾਲ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ’ਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ’ਚ ਬੈਠੇ ਹਨ, ਪਰ ਖਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ । ਉਨ੍ਹਾਂ ਪ੍ਰਸ਼ਾਸਨ ਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਡੀਆਂ ’ਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ । ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਕੱਲ੍ਹ ਤੱਕ ਖਰੀਦ ਪ੍ਰਕਿਰਿਆ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਆਪਣੇ ਹੱਕਾਂ ਲਈ ਵੱਡਾ ਸੰਘਰਸ਼ ਵਿੱਢੇਗਾ ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਰੈਵੇਨਿਊ ਦੇ ਪਾਰਕ ਦੀ ਨਵੀਨੀਕਰਨ ਦਾ ਕੰਮ ਮੁਕੰਮਲ ਚੇਅਰਮੈਨ ਸੌਰਭ ਬਹਿਲ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਜਨਹਿੱਤ ਦੇ ਫ਼ੈਸਲਿਆਂ ਨਾਲ ਲੋਕਾਂ ਦਾ ਭਰੋਸਾ ਜਿੱਤ ਰਹੀ ਮਾਨ ਸਰਕਾਰ-ਸਮੀਰ ਸ਼ਾਰਦਾ
Ad Position 24