ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ
ਊਧਨਵਾਲ, 31 ਅਕਤੂਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਢੀਂਡਸਾ ਰਿਜੋਟਸ ਵਿਚ ਹੋਈ। ਇਸ ਮੌਕੇ ਡਾ.
ਊਧਨਵਾਲ, 31 ਅਕਤੂਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਢੀਂਡਸਾ ਰਿਜੋਟਸ ਵਿਚ ਹੋਈ। ਇਸ ਮੌਕੇ ਡਾ. ਕਸ਼ਮੀਰ ਸਿੰਘ ਕਾਹਲੋਂ ਅਤੇ ਜਰਨਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਕਸ਼ਮੀਰ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ, ਜਿਸ ਵਿਚ ਅਸੀਂ ਸਾਰਿਆਂ ਨੇ ਸਹਿਯੋਗ ਦੇਣਾ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਮੀਟਿੰਗ ਵਿਚ ਆਏ ਸਾਰੇ ਮੈਂਬਰਾਂ ਦਾ ਸਰਕਲ ਪ੍ਰਧਾਨ ਡਾ. ਕਸ਼ਮੀਰ ਸਿੰਘ ਕਾਹਲੋਂ ਅਤੇ ਜਰਨਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਨੇ ਧੰਨਵਾਦ ਕੀਤਾ। ਇਸ ਮੌਕੇ ਡਾ. ਬਲਵਿੰਦਰ ਸਿੰਘ, ਡਾ. ਦਵਿੰਦਰ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਰਣਜੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਸੁਰਜੀਤ ਸਿੰਘ, ਡਾ. ਨਿਰਵੈਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਮਲੂਕ ਸਿੰਘ , ਡਾ. ਬਲਰਾਜ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਲੂਕ ਸਿੰਘ, ਡਾ. ਸੁਲੱਖਣ ਸਿੰਘ, ਡਾ. ਸਲਵਿੰਦਰ ਸਿੰਘ, ਡਾ. ਜਗਦੀਪ ਸਿੰਘ ਆਦਿ ਹਾਜ਼ਰ ਸਨ।