ਸ੍ਰੀ ਦਸਮੇਸ਼ ਸੀਨੀ, ਸੈਕੰ, ਸਕੂਲ ਵਿਖੇ ਵੱਲਬ ਭਾਈ ਪਟੇਲ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)- ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਐੱਸ. ਐੱਚ.
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)- ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਐੱਸ.ਐੱਚ.ਓ. ਥਾਣਾ ਕਾਦੀਆਂ ਪਭਜੋਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੁਲਿਸ ਵਿਭਾਗ ਤੋਂ ਪਹੁੰਚੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ, ਉਨ੍ਹਾਂ ਦੇ ਸੰਘਰਸ਼, ਦੇਸ਼ ਦੀ ਆਜ਼ਾਦੀ ਵਿੱਚ ਪਾਏ ਯੋਗਦਾਨ ਅਤੇ ਭਾਰਤ ਦੀਆਂ ਵੱਖ-ਵੱਖ ਰਿਆਸਤਾਂ ਨੂੰ ਇਕਜੁੱਟ ਕਰਕੇ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਾਂਝ ਇੰਚਾਰਜ ਸੁਰਿੰਦਰ ਸਿੰਘ, ਸਬ-ਇੰਸਪੈਕਟਰ ਰਜਿੰਦਰ ਸਿੰਘ, ਏ.ਐੱਸ.ਆਈ. ਮੋਹਨ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ,ਸਕੂਲ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਅਤੇ ਸਕੂਲ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਪੁਲਿਸ ਅਧਿਕਾਰੀਆਂ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ ।