ਕਰਾਟੇ ਮੁਕਾਬਲੇ ’ਚ ਆਰੀਆ ਮਹਿਲਾ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਜਿੱਤੇ 4 ਤਗਮੇ
ਪਠਾਨਕੋਟ, 31 ਅਕਤੂਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀ ਕਰਾਟੇ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਗਮੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ’ਚ ਤਮੰਨਾ ਤੇ ਬਰਸ਼ਾ ਨੇ ਚਾਂਦੀ ਦੇ ਤਗਮੇ, ਜਦਕਿ ਆਨਮ ਤੇ ਸੁਹਾਨੀ ਨੇ ਕਾਂਸੀ ਦੇ ਤਗਮੇ ਜਿੱਤੇ ।
ਪਠਾਨਕੋਟ, 31 ਅਕਤੂਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀ ਕਰਾਟੇ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਗਮੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ’ਚ ਤਮੰਨਾ ਤੇ ਬਰਸ਼ਾ ਨੇ ਚਾਂਦੀ ਦੇ ਤਗਮੇ, ਜਦਕਿ ਆਨਮ ਤੇ ਸੁਹਾਨੀ ਨੇ ਕਾਂਸੀ ਦੇ ਤਗਮੇ ਜਿੱਤੇ । ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ । ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ: ਸ਼ਮਾ ਕਸ਼ਯਪ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਦੀ ਮਿਹਨਤ ਨੂੰ ਦਿੱਤਾ । ਪ੍ਰੋ: ਸ਼ਮਾ ਕਸ਼ਯਪ ਨੇ ਵੀ ਵਿਦਿਆਰਥਣਾਂ ਨੂੰ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿਚ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ।