31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਿਆਂ ’ਤੇ ਕਾਬੂ ਪਾਉਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨਾਕਾਮ

ਪਠਾਨਕੋਟ, 31 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ ਨੌਰਥ ਮੰਡਲ ਪਠਾਨਕੋਟ ਦੇ ਪ੍ਰਧਾਨ ਸੀ. ਏ.

Ad Position 21
No active advertisement
ਸੀ.ਏ. ਨਿਪੁੰਨ ਗੁਪਤਾ 01-11-2026
ਪਠਾਨਕੋਟ, 31 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ ਨੌਰਥ ਮੰਡਲ ਪਠਾਨਕੋਟ ਦੇ ਪ੍ਰਧਾਨ ਸੀ.ਏ. ਨਿਪੁਣ ਗੁਪਤਾ ਨੇ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ’ਤੇ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੂੰ ਘੇਰਿਆ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਠੋਸ ਕਦਮ ਚੁੱਕਣੇ ਚਾਹੀਦੇ ਹਨ । ਨਸ਼ਿਆਂ ਦਾ ਵਧਦਾ ਜਾਲ ਪੰਜਾਬ ਦੀ ਜਵਾਨੀ ਤੇ ਪਰਿਵਾਰਾਂ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਬਿਨ੍ਹਾਂ ਕਿਸੇ ਸਿਆਸੀ ਦਬਾਅ ਦੇ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਨੂੰ ਖ਼ਤਮ ਕੀਤਾ ਜਾਵੇ। ਸੀ.ਏ. ਨਿਪੁਣ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭੋਆ ’ਚ ਸੜਕਾਂ ਦੇ ਨਿਰਮਾਣ ਕਾਰਜ ਜਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮਾਂ ਦੇ ਸੱਦਾ-ਪੱਤਰ ਦਾ ਵਿਮੋਚਨ
Ad Position 24