31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਭੋਆ ’ਚ ਸੜਕਾਂ ਦੇ ਨਿਰਮਾਣ ਕਾਰਜ ਜਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਿਆ ਜਾਇਜ਼ਾ

ਤਾਰਾਗੜ੍ਹ, 31 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਕੀੜੀ ਸਿਹੋੜਾ, ਮੱਲਪੁਰ ਤੋਂ ਸ਼ੇਰ ਦਾ ਝੁੰਮਰ ਤੇ ਸਿਹੋੜਾ ਕਲਾਂ ਤੱਕ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਤੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ।

Ad Position 21
No active advertisement
ਸੜਕਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ। ਤਸਵੀਰ: ਸੋਹਨ ਲਾਲ 01-11-2026
ਤਾਰਾਗੜ੍ਹ, 31 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਕੀੜੀ ਸਿਹੋੜਾ, ਮੱਲਪੁਰ ਤੋਂ ਸ਼ੇਰ ਦਾ ਝੁੰਮਰ ਤੇ ਸਿਹੋੜਾ ਕਲਾਂ ਤੱਕ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਤੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ । ਨਿਰੀਖਣ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਲੰਬਾਈ ਲਗਭਗ 5 ਕਿੱਲੋਮੀਟਰ ਹੈ ਅਤੇ ਇਸ ਦੇ ਨਿਰਮਾਣ ’ਤੇ ਕਰੀਬ 3 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸੜਕਾਂ ਦੇ ਨਿਰਮਾਣ ਤੇ ਹੋਰ ਵਿਕਾਸ ਕਾਰਜਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ । ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਪਿੰਡਾਂ ਤੋਂ ਸ਼ਹਿਰਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ਤੱਕ ਆਉਣ-ਜਾਣ ਵਿਚ ਆਸਾਨੀ ਹੋਵੇ । ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੇ ਸਫ਼ਰ ਨੂੰ ਸੁਖਾਲਾ ਬਣਾਉਣਾ ਤੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣਾ ਹੈ । ਇਸ ਮੌਕੇ ਰਾਜ ਕੁਮਾਰ ਮਲਪੁਰ, ਮੀਨੂੰ ਮਲਪੁਰ, ਸਰਪੰਚ ਸਿਹੋੜਾ ਕਲਾਂ ਸੁਰਿੰਦਰ ਸਾਹ ਬਲਾਕ ਪ੍ਰਧਾਨ, ਕਸ਼ਮੀਰ ਸਿੰਘ ਅਨੂਪ ਸ਼ਹਿਰ, ਸਰਪੰਚ ਮੈਰਾ ਕਲਾਂ ਰੇਨੂੰ ਬਾਲਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ’ਚ ਵੱਡਾ ਫ਼ਰਕ-ਸੁਰਿੰਦਰ ਸਿੰਘ ਕਨਵਰ ਮਿੰਟੂ ਅਗਲੀ ਖ਼ਬਰ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨਾਕਾਮ
Ad Position 24