ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ਲਈ ਹੋਰ ਸਮਾਂ ਵਧਾਵੇ-ਸਾਬਕਾ ਚੇਅਰਮੈਨ ਲੱਕੀ
ਨਰੋਟ ਜੈਮਲ ਸਿੰਘ, 31 ਅਕਤੂਬਰ (ਸ਼ਸ਼ੀ ਕੁਮਾਰ)-ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਖਰੀਦ ’ਤੇ ਰੋਕ ਲਾਉਣ ਨੂੰ ਲੈ ਕੇ ਅੱਜ ਕਿਸਾਨਾਂ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ । ਉਕਤ ਵਿਚਾਰ ਕਾਂਗਰਸ ਦੇ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਝੋਨੇ ਦੀ ਫਸਲ ਪੱਕਣ ਦੌਰਾਨ ਪਏ ਮੀਂਹ ਨਾਲ ਝੋਨੇ ਦੀ ਫਸਲ ਵਿਚ ਪਾਣੀ ਜਮਾਂ ਹੋ ਗਿਆ ਸੀ ।
ਨਰੋਟ ਜੈਮਲ ਸਿੰਘ, 31 ਅਕਤੂਬਰ (ਸ਼ਸ਼ੀ ਕੁਮਾਰ)-ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਖਰੀਦ ’ਤੇ ਰੋਕ ਲਾਉਣ ਨੂੰ ਲੈ ਕੇ ਅੱਜ ਕਿਸਾਨਾਂ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ । ਉਕਤ ਵਿਚਾਰ ਕਾਂਗਰਸ ਦੇ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਝੋਨੇ ਦੀ ਫਸਲ ਪੱਕਣ ਦੌਰਾਨ ਪਏ ਮੀਂਹ ਨਾਲ ਝੋਨੇ ਦੀ ਫਸਲ ਵਿਚ ਪਾਣੀ ਜਮਾਂ ਹੋ ਗਿਆ ਸੀ । ਜਿਸ ਕਾਰਨ ਝੋਨੇ ਦੀ ਫਸਲ ਕਟਾਉਣ ਲਈ ਕਿਸਾਨਾਂ ਨੂੰ ਮਹਿੰਗਾ ਭਾਅ ਅਤੇ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਨਾਲ ਝੋਨੇ ਦੀ ਫਸਲ ਕਾਫੀ ਬਰਬਾਦ ਹੋਣ ਨਾਲ ਕਿਸਾਨ ਨੂੰ ਕਾਫੀ ਨੁਕਸਾਨ ਹੋਇਆ, ਪਰ ਸਰਕਾਰ ਕਿਸਾਨਾਂ ਜਖਮਾਂ ’ਤੇ ਮਲਹਮ ਲਗਾਉਣ ਦੀ ਬਜਾਏ ਨਮਕ ਛਿੜਕ ਕੇ ਕਿਸਾਨਾਂ ਨੂੰ ਹੋਰ ਪ੍ਰੇਸ਼ਾਨ ਕਰ ਰਹੀ ਹੈ । ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ਕਿਹਾ ਕਿ ਅਸਲ ’ਚ ਹਲਕਾ ਭੋਆ ਦੇ 2 ਬਲਾਕ ਪਾਕਿਸਤਾਨ ਦੇ ਨਾਲ-ਨਾਲ ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਹਨ । ਜਿਸ ਕਾਰਨ ਜੰਮੂ-ਕਸ਼ਮੀਰ ਦੇ ਲੋਕਾਂ ਵਲੋਂ ਨਾਜਾਇਜ਼ ਤਰੀਕੇ ਨਾਲ ਪੰਜਾਬ ਦੇ ਅੰਦਰ ਆਪਣੀ ਫਸਲ ਲਿਆ ਕੇ ਵੇਚੀ ਹੈ। ਜਿਸ ਨਾਲ ਪੰਜਾਬ ਦੀਆਂ ਖਰੀਦ ਏਜੰਸੀਆਂ ਦਾ ਕੋਟਾ ਪੂਰਾ ਹੋਣ ’ਤੇ ਪੰਜਾਬ ਦਾ ਕਿਸਾਨ ਪੰਜਾਬ ਸਰਕਾਰ ਪ੍ਰਤੀ ਰੋਸ ਜਾਹਿਰ ਕਰ ਰਿਹਾ। ਲਖਬੀਰ ਸਿੰਘ ਲੱਕੀ ਨੇ ਕਿਹਾ ਕਿ ਪੱਕੀ ਫਸਲ ਤੇ ਬੇਮੌਸਮੇ ਮੀਂਹ ਕਾਰਨ ਫਸਲਾਂ ਦੀ ਕੱਟਾਈ ਵਿਚ ਦੇਰ ਹੋ ਗਈ ਹੈ ।