ਜਸਪ੍ਰੀਤ ਸਿੰਘ ਰਾਣਾ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦੇ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦਾ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਸ: ਰਮਨਦੀਪ ਸਿੰਘ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਮੰਗਾ ਨੂੰ ਵੀ ਸਨਮਾਨਿਤ ਕੀਤਾ ਗਿਆ।
ਜ
ਜਸਪ੍ਰੀਤ ਸਿੰਘ ਰਾਣਾ ਨੂੰ ਸਨਮਾਨਿਤ ਕਰਦੇ ਰਮਨਦੀਪ ਸਿੰਘ ਸੰਧੂ ਤੇ ਹੋਰ। ਅਜੀਤ ਤਸਵੀਰ
02-11-2026
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦਾ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਸ: ਰਮਨਦੀਪ ਸਿੰਘ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਮੰਗਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਜਸਪ੍ਰੀਤ ਸਿੰਘ ਰਾਣਾ ਬਹੁਤ ਹੀ ਮਿਹਨਤੀ ਤੇ ਜਝਾਰੂ ਆਗੂ ਹਨ, ਜਿਨ੍ਹਾਂ ਨੇ ਪਾਰਟੀ ਦੇ ਹਰ ਮੋਰਚੇ ’ਤੇ ਪੂਰੀ ਬਹਾਦਰੀ ਨਾਲ ਲੜਾਈ ਲੜੀ। ਇਸ ਮੌਕੇ ਜਸਪ੍ਰੀਤ ਸਿੰਘ ਰਾਣਾ ਨੇ ਪੰਜਵੀਂ ਵਾਰ ਜ਼ਿਲ੍ਹਾ ਯੂਥ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਂਡ, ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਸ: ਬਿਕਰਮ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ। ਇਸ ਮੌਕੇ ਨਵਕਰਨਬੀਰ ਸਿੰਘ ਸੰਧੂ, ਐੱਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਕਮਲਜੀਤ ਸਿੰਘ ਕਾਹਲੋਂ, ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਮੰਗਾ, ਸਿਕੰਦਰ ਸਿੰਘ ਰਾਣੀਪੁਰ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ ਜਗਤਪੁਰ, ਚਰਨਜੀਤ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ ਸੁਜਾਨਪੁਰ, ਬਲਜੀਤ ਸਿੰਘ ਸੁਜਾਨਪੁਰ ਸਮੇਤ ਹੋਰ ਅਕਾਲੀ ਆਗੂ ਤੇ ਪਤਵੰਤੇ ਹਾਜ਼ਰ ਸਨ।