ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਨਾਲ ਕੀਤਾ ਸਨਮਾਨਿਤ
ਉਦਯੋਗ, ਸਮਾਜ ਸੇਵਾ ਤੇ ਸਿਆਸੀ ਖੇਤਰ ਵਿਚ ਯੋਗਦਾਨ ਬਦਲੇ ਅਦਾਕਾਰ ਬੀਨੂੰ ਢਿੱਲੋਂ ਨੇ ਪ੍ਰਦਾਨ ਕੀਤਾ ਪੁਰਸਕਾਰ
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਉਦਯੋਗਿਕ ਖੇਤਰ ਵਿਚ ਆਪਣੀ ਮਿਹਨਤ ਅਤੇ ਕਾਰਗੁਜ਼ਾਰੀ ਸਦਕਾ ਵੱਖਰੀ ਪਛਾਣ ਬਣਾਉਣ ਦੇ ਨਾਲ-ਨਾਲ ਸਮਾਜ ਸੇਵਾ ਅਤੇ ਸਿਆਸੀ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਬੀਤੀ ਸ਼ਾਮ ਅੰਮ੍ਰਿਤਸਰ ਵਿਖੇ ਕਰਵਾਏ ਗਏ ‘ਦਿ ਟ੍ਰਿਬਿਊਨ ਪੰਜਾਬ ਅਚੀਵਰਜ਼-2026’ ਸਮਾਗਮ ਦੌਰਾਨ ਇਹ ਸਨਮਾਨ ਪ੍ਰਸਿੱਧ ਪੰਜਾਬੀ ਅਦਾਕਾਰ ਬੀਨੂ ਢਿੱਲੋਂ ਵਲੋਂ ਪ੍ਰਦਾਨ ਕੀਤਾ ਗਿਆ।
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਉਦਯੋਗਿਕ ਖੇਤਰ ਵਿਚ ਆਪਣੀ ਮਿਹਨਤ ਅਤੇ ਕਾਰਗੁਜ਼ਾਰੀ ਸਦਕਾ ਵੱਖਰੀ ਪਛਾਣ ਬਣਾਉਣ ਦੇ ਨਾਲ-ਨਾਲ ਸਮਾਜ ਸੇਵਾ ਅਤੇ ਸਿਆਸੀ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਬੀਤੀ ਸ਼ਾਮ ਅੰਮ੍ਰਿਤਸਰ ਵਿਖੇ ਕਰਵਾਏ ਗਏ ‘ਦਿ ਟ੍ਰਿਬਿਊਨ ਪੰਜਾਬ ਅਚੀਵਰਜ਼-2026’ ਸਮਾਗਮ ਦੌਰਾਨ ਇਹ ਸਨਮਾਨ ਪ੍ਰਸਿੱਧ ਪੰਜਾਬੀ ਅਦਾਕਾਰ ਬੀਨੂ ਢਿੱਲੋਂ ਵਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਪੰਜਾਬੀ ਟ੍ਰਿਬਿਊਨ ਗਰੁੱਪ ਦੇ ਮੁੱਖ ਸੰਪਾਦਕ ਅਰਵਿੰਦਰ ਕੌਰ ਜੌਹਲ ਵੀ ਮੌਜੂਦ ਸਨ। ਇਹ ਸਨਮਾਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਲੰਮੇ ਸਮੇਂ ਤੋਂ ਉਦਯੋਗਿਕ, ਸਮਾਜਿਕ ਅਤੇ ਜਨਤਕ ਜੀਵਨ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਇਲੈਕਟਰੀਕਲ ਇੰਜੀਨੀਅਰਿੰਗ ਵਿਚ ਡਿਪਲੋਮਾ ਹਾਸਲ ਕਰਨ ਉਪਰੰਤ ਉਨ੍ਹਾਂ ਨੇ ਉਦਯੋਗਿਕ ਖੇਤਰ ਵਿਚ ਆਪਣਾ ਸਫ਼ਰ ਸ਼ੁਰੂ ਕੀਤਾ। ਉਦਯੋਗਿਕ ਸਰਗਰਮੀਆਂ ਦੇ ਨਾਲ-ਨਾਲ ਉਨ੍ਹਾਂ ਸਮਾਜ ਸੇਵਾ ਨੂੰ ਵੀ ਆਪਣੀ ਜ਼ਿੰਦਗੀ ਦਾ ਅਹਿਮ ਮਕਸਦ ਬਣਾਇਆ। ਪਿੰਡ ਸ਼ਾਹਬਾਦ ਦੇ ਸਰਪੰਚ ਵਜੋਂ 2018 ਤੋਂ 2024 ਤੱਕ ਸੇਵਾਵਾਂ ਨਿਭਾਉਂਦਿਆਂ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਵਿਚ ਯੋਗਦਾਨ ਪਾਇਆ। ਇਸ ਤੋਂ ਇਲਾਵਾ ਸ਼ਾਹਬਾਦ ਵੈਲਫੇਅਰ ਸੁਸਾਇਟੀ ਦੀ ਸਥਾਪਨਾ ਕਰ ਕੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਉਪਰਾਲੇ ਕੀਤੇ। ਸੁਸਾਇਟੀ ਵਲੋਂ ਹੁਣ ਤੱਕ 50 ਤੋਂ ਵੱਧ ਬੇਟੀਆਂ ਦੇ ਵਿਆਹ ਮੌਕੇ 11-11 ਹਜ਼ਾਰ ਰੁਪਏ ਦਾ ਸ਼ਗਨ ਦੇ ਕੇ ਪਰਿਵਾਰਾਂ ਦੀ ਮਦਦ ਕੀਤੀ ਜਾ ਚੁੱਕੀ ਹੈ। ਸਿਆਸੀ ਖੇਤਰ ਵਿਚ ਵੀ ਹਰਵਿੰਦਰਪਾਲ ਸਿੰਘ ਸ਼ਾਹਬਾਦ ਲੰਮੇ ਸਮੇਂ ਤੋਂ ਸਰਗਰਮ ਹਨ ਤੇ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੰਗਠਨਾਤਮਕ ਜ਼ਿੰਮੇਵਾਰੀਆਂ ਨਿਭਾਉਂਦੇ ਰਹੇ ਹਨ।