ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਫਰੈਸ਼ਰ ਪਾਰਟੀ ਕਰਵਾਈ
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਹਸ਼ਤ ਸਿਲਪ ਡਿਗਰੀ ਕਾਲਜ ਤੇ ਆਈ. ਟੀ.
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਹਸ਼ਤ ਸਿਲਪ ਡਿਗਰੀ ਕਾਲਜ ਤੇ ਆਈ.ਟੀ.ਆਈ. ਦੇ ਵਿਦਿਆਰਥੀਆਂ ਵਲੋਂ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇਕ ਫਰੈਸ਼ਰ ਪਾਰਟੀ ਕਰਵਾਈ ਗਈ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਮਾਰ ਜੇ.ਈ., ਡਾਇਰੈਕਟਰ ਦਿਲਬਾਗ ਸਿੰਘ, ਕਾਲਜ ਸੈਕੇਟਰੀ ਸੁਖਵਿੰਦਰ ਸਿੰਘ ਤੇ ਪ੍ਰਿੰਸੀਪਲ ਅਨੀਤਾ ਕਟੋਚ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧ ਸਾਹਿਬ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਜੱਜ ਦੀ ਭੂਮਿਕਾ ਲੈਕਚਰਾਰ ਹਰਕਮਲਦੀਪ ਕੌਰ ਤੇ ਲੈਕਚਰਾਰ ਅੰਮਿਤਪਾਲ ਕੌਰ ਨੇ ਨਿਭਾਈ। ਇਸ ਮੌਕੇ ਵਿਦਿਆਰਥੀ ਜਗਜੋਤ ਸਿੰਘ ਨੂੰ ਮਿਸਟਰ ਫਰੈਸ਼ਰ ਤੇ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ। ਇਸ ਮੌਕੇ ਲੈਕਚਰਾਰ ਮਨਜੀਤ ਸਿੰਘ, ਰਾਜਵਿੰਦਰ ਕੌਰ, ਸ਼ਰਨਜੀਤ ਕੌਰ, ਅਮਰਜੋਤੀ, ਮਹਿਕਪ੍ਰੀਤ, ਨਵਜੀਤ ਕੌਰ, ਜੈਸਮੀਨ, ਝਿਰਮਨ ਸਿੰਘ ਤੇ ਗਿਫਟੀ ਮੈਡਮ ਆਦਿ ਹਾਜ਼ਰ ਸਨ।