ਪਿੰਡ ਚੂਹੇਵਾਲ ਤੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਲਈ ਬੱਸ ਰਵਾਨਾ
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਮੁਹਿੰਮ ਤਹਿਤ ਅੱਜ ਬਟਾਲਾ ਦੇ ਨਜ਼ਦੀਕੀ ਪਿੰਡ ਚੂਹੇਵਾਲ ਤੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ। ਇਸ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਇੰਚਾਰਜ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਆਪਣੇ ਸਾਥੀਆਂ ਸਮੇਤ ਪਹੁੰਚੇ।
ਸ਼
ਸ਼ਰਧਾਲੂਆਂ ਦੀ ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਦੇ ਚੇਅਰਮੈਨ ਮਾਨਿਕ ਮਹਿਤਾ, ਹਰਵਿੰਦਰ ਸਿੰਘ ਹੈਰੀ ਤੇ ਹੋਰ। ਤਸਵੀਰ : ਜਤਿੰਦਰ ਕੱਦ
02-11-2026
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਮੁਹਿੰਮ ਤਹਿਤ ਅੱਜ ਬਟਾਲਾ ਦੇ ਨਜ਼ਦੀਕੀ ਪਿੰਡ ਚੂਹੇਵਾਲ ਤੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ। ਇਸ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਇੰਚਾਰਜ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਆਪਣੇ ਸਾਥੀਆਂ ਸਮੇਤ ਪਹੁੰਚੇ। ਪਿੰਡ ਦੇ ਸਰਪੰਚ ਅਮਰੀਕ ਸਿੰਘ ਚੂਹੇਵਾਲ ਅਤੇ ਪਿੰਡ ਵਾਸੀਆਂ ਵਲੋਂ ਤੀਰਥ ਯਾਤਰਾ ਬੱਸ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਮੁਹਿੰਮ ਸ਼ਰਧਾਲੂਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਹਰਵਿੰਦਰ ਸਿੰਘ ਹੈਰੀ ਨੇ ਦੱਸਿਆ ਕਿ ਤੀਰਥ ਯਾਤਰਾ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਗੁਰਦੁਆਰਾ ਕੀਰਤਪੁਰ ਸਾਹਿਬ, ਮਾਤਾ ਨੈਣਾਂ ਦੇਵੀ ਤੇ ਵਿਰਾਸਤ-ਏ-ਖ਼ਾਲਸਾ ਦੇ ਦਰਸ਼ਨ ਕਰਵਾਏ ਜਾਣਗੇ। ਸਰਪੰਚ ਅਮਰੀਕ ਸਿੰਘ ਚੂਹੇਵਾਲ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਪਿੰਡ ਚੂਹੇਵਾਲ ਪ੍ਰਸ਼ਾਸਨਿਕ ਤੌਰ ’ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਅਧੀਨ ਆਉਂਦਾ ਹੈ ਪਰ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਇਸ ਪਿੰਡ ਨੂੰ ਗੋਦ ਲੈ ਕੇ ਇਸ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਇਸ ਮੌਕੇ ਨਵਦੀਪ ਸਿੰਘ, ਸਤਵੰਤ ਸਿੰਘ ਨੰਬਰਦਾਰ, ਦਵਿੰਦਰ ਸਿੰਘ ਮਿਸ਼ਰਪੁਰਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਜਿੰਦਰ ਸਿੰਘ ਸਰਪੰਚ, ਤਕਬੀਰ ਸਿੰਘ, ਪਰਮਜੀਤ ਸਿੰਘ, ਅਜਾਇਬ ਸਿੰਘ, ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਧਾਨ ਗੁਰਮੀਤ ਸਿੰਘ ਤੇ ਮੰਗਲ ਸਿੰਘ ਮੀਤ ਪ੍ਰਧਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।