ਭਾਸ਼ਾ ਵਿਭਾਗ ਦੇ ਮੁਕਾਬਲਿਆਂ ’ਚ ਲਿਟਲ ਫਲਾਵਰ ਸਕੂਲ ਧਾਰੀਵਾਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਭਾਸ਼ਾ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਸਰੀਤ ਕੌਰ ਨੇ ਕਹਾਣੀ ਰਚਨਾ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਉਪਲੱਬਧੀ ਲਈ ਜ਼ਿਲ੍ਹਾ ਪੱਧਰੀ ਸਮਾਰੋਹ ’ਚ ਅਧਿਕਾਰੀਆਂ ਵਲੋਂ ਅਸਰੀਤ ਕੌਰ ਨੂੰ ਨਕਦ ਇਨਾਮ, ਮੋਮੈਂਟੋ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਭਾਸ਼ਾ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਸਰੀਤ ਕੌਰ ਨੇ ਕਹਾਣੀ ਰਚਨਾ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਉਪਲੱਬਧੀ ਲਈ ਜ਼ਿਲ੍ਹਾ ਪੱਧਰੀ ਸਮਾਰੋਹ ’ਚ ਅਧਿਕਾਰੀਆਂ ਵਲੋਂ ਅਸਰੀਤ ਕੌਰ ਨੂੰ ਨਕਦ ਇਨਾਮ, ਮੋਮੈਂਟੋ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸਿਸਟਰ ਦਿਵਿਆ ਵਲੋਂ ਵੀ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਅਸਰੀਤ ਕੌਰ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬੀ ਅਧਿਆਪਕ ਸੁਦਰਸ਼ਨ ਸਿੱਧੂ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।