02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 116 ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਦੀ ਵੰਡ

ਡੇਰਾ ਬਾਬਾ ਨਾਨਕ, 1 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ‘ਸਿੱਖੀ ਸੇਵਾ ਮਿਸ਼ਨ ਯੂ. ਕੇ’ ਵਲੋਂ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਕੈਂਪਾਂ ਦੀ ਲੜੀ ਤਹਿਤ ਪਿੰਡ ਘਾੜਕੀਆਂ ਵਿਖੇ ਅੱਖਾਂ ਦਾ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਡੇਰਾ ਬਾਬਾ ਨਾਨਕ, 1 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ‘ਸਿੱਖੀ ਸੇਵਾ ਮਿਸ਼ਨ ਯੂ.ਕੇ’ ਵਲੋਂ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਕੈਂਪਾਂ ਦੀ ਲੜੀ ਤਹਿਤ ਪਿੰਡ ਘਾੜਕੀਆਂ ਵਿਖੇ ਅੱਖਾਂ ਦਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਾਬਕਾ ਆਪਥਾਲਮਿਕ ਅਫਸਰ ਨਰਿੰਦਰ ਕੁਮਾਰ ਵਲੋਂ ਅਧੁਨਿਕ ਤਕਨੀਕ ਰਾਹੀਂ 116 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜਾਂ ਨੂੰ ਮਿਸ਼ਨ ਵੱਲੋਂ ਦਵਾਈਆਂ ਤੇ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ। ਜਿਕਰਯੋਗ ਹੈ ਕਿ ‘ਸਿੱਖੀ ਸੇਵਾ ਮਿਸ਼ਨ ਯੂ.ਕੇ.’ ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਵੱਡਾ ਉਪਰਾਲਾ ਕਰਦਿਆਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਹਰ ਮਹੀਨੇ 2 ਕੈਂਪ ਲਗਾਏ ਜਾ ਰਹੇ ਹਨ ਜਦ ਕਿ ਡੇਰਾ ਬਾਬਾ ਨਾਨਕ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ’ਚ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ‘ਧੰਨ ਗੁਰੂ ਨਾਨਕ ਫਰੀ ਆਈ ਕੇਅਰ ਸੈਂਟਰ’ ਵਿਖੇ ਮਰੀਜਾਂ ਲਈ ਮੁਫ਼ਤ ਐਨਕਾਂ ਅਤੇ ਦਵਾਈਆਂ ਦੀ ਸਹੂਲਤ ਹਾਸਲ ਹੈ। ਇਸ ਮੌਕੇ ਡਾ. ਸਰਦੂਲ ਸਿੰਘ, ਗੁਰਮੀਤ ਸਿੰਘ ਤੋ ਇਲਾਵਾ ਸਮੂਹ ਮੈਂਬਰ ਪੰਚਾਇਤ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਮਾਣਿਆ ਪਿਕਨਿਕ ਦਾ ਆਨੰਦ ਅਗਲੀ ਖ਼ਬਰ ਕਰਨਦੀਪ ਸਿੰਘ ਸੋਹਲ ਪੰਜਵੀਂ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ
Ad Position 24