01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਬੱਤ ਖਾਲਸਾ ਸੰਸਥਾ ਨੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 1 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਜਗਦੇਵ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਬੜੇ ਹੀ ਸੁਚੱਜੇ ਤੇ ਸਰਲ ਢੰਗ ਨਾਲ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 02-11-2026
ਪਠਾਨਕੋਟ, 1 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਜਗਦੇਵ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਬੜੇ ਹੀ ਸੁਚੱਜੇ ਤੇ ਸਰਲ ਢੰਗ ਨਾਲ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ। ਉਪਰੰਤ ਭਾਈ ਪ੍ਰਗਟ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਜਥੇਦਾਰ ਗੁਰਜੀਤ ਸਿੰਘ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਜੁਗਿੰਦਰ ਕੌਰ ਖਾਲਸਾ, ਗੁਰਮੀਤ ਸਿੰਘ, ਮਨਜੀਤ ਸਿੰਘ, ਪਰਵੀਨ ਸਿੰਘ ਛੀਨਾ, ਸੁਖਜਿੰਦਰ ਸਿੰਘ ਕੇਸਰ, ਮਨਮੋਹਨ ਸਿੰਘ ਕੇਸਰ, ਹਰਨਾਮ ਸਿੰਘ, ਰਘੁਬੀਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਭੁਪਿੰਦਰ ਕੌਰ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਜਨਕ ਸਿੰਘ, ਪ੍ਰੀਤਮ ਸਿੰਘ, ਜੁਝਾਰ ਸਿੰਘ, ਹਰਭਜਨ ਸਿੰਘ, ਬਲਕਾਰ ਸਿੰਘ, ਮੰਗਤ ਸਿੰਘ, ਹਰਬੀਰ ਸਿੰਘ, ਸੁਖਦੇਵ ਕੌਰ, ਜਗਦੀਪ ਸਿੰਘ, ਸਿਮਰਜੀਤ ਕੌਰ, ਗੁਰਨਾਮ ਸਿੰਘ, ਪ੍ਰਭਦੀਪ ਕੌਰ, ਮਹਿੰਦਰ ਕੌਰ, ਤਿਰਲੋਚਨ ਸਿੰਘ, ਬਖਸ਼ੀਸ਼ ਸਿੰਘ, ਜਿੰਦਰ ਸਿੰਘ ਗੁਲਾਟੀ, ਕੰਵਲਜੀਤ ਸਿੰਘ, ਗੁਰਦੇਵ ਸਿੰਘ, ਸੁਰਿੰਦਰਜੀਤ ਕੌਰ, ਨਰਿੰਦਰ ਕੌਰ, ਨਰਿੰਦਰ ਸਿੰਘ ਕੇਸਰ ਤੇ ਸੁਰਿੰਦਰ ਸਿੰਘ ਮਠਾਰੂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ ਕਰਵਾਇਆ ਹਵਨਯੱਗ ਅਗਲੀ ਖ਼ਬਰ ਇੰਡੀਅਨ ਹੈਰੀਟੇਜ ਸਕੂਲ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਸਮਾਪਤ
Ad Position 24