01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਠਾਨਕੋਟ-ਜਲੰਧਰ ਹਾਈਵੇ ’ਤੇ ਦਰਦਨਾਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਪਠਾਨਕੋਟ, 1 ਨਵੰਬਰ (ਸੁਮਿਤ/ਵਿਨੋਦ)- ਪਠਾਨਕੋਟ-ਜਲੰਧਰ ਹਾਈਵੇ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਸੜਕ ਤੋਂ ਲੰਘ ਰਿਹਾ ਸੀ ਕਿ ਇਸ ਦੌਰਾਨ ਉਹ ਇਕ ਟਰੱਕ ਦੀ ਲਪੇਟ ਵਿਚ ਆ ਗਿਆ ।

Ad Position 21
No active advertisement
ਅਜੀਤ ਡੈਸਕ 02-11-2026
ਪਠਾਨਕੋਟ, 1 ਨਵੰਬਰ (ਸੁਮਿਤ/ਵਿਨੋਦ)- ਪਠਾਨਕੋਟ-ਜਲੰਧਰ ਹਾਈਵੇ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਸੜਕ ਤੋਂ ਲੰਘ ਰਿਹਾ ਸੀ ਕਿ ਇਸ ਦੌਰਾਨ ਉਹ ਇਕ ਟਰੱਕ ਦੀ ਲਪੇਟ ਵਿਚ ਆ ਗਿਆ । ਹਾਦਸਾ ਇੰਨ੍ਹਾ ਗੰਭੀਰ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਰਾਜਿੰਦਰ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਨੇ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ’ਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਪਹਿਚਾਣ ਤੇ ਘਟਨਾ ਨਾਲ ਸਬੰਧਿਤ ਹੋਰ ਵੇਰਵਿਆਂ ਦੀ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਹੈ । ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਚੰਬਾ ਕੌਮੀ ਮਾਰਗ ਦੇ ਕਿਨਾਰਿਆਂ ’ਤੇ ਲੱਗੇ ਕੂੜੇ ਦੇ ਢੇਰ, ਹਰਿਆਲੀ ਨੂੰ ਲੱਗ ਰਹੀ ਢਾਹ ਅਗਲੀ ਖ਼ਬਰ ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ
Ad Position 24