01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਪਿਲ ਮਲਹੋਤਰਾ ਨੇ ਦਿੱਲੀ ਵਿਖੇ ਪੰਜਾਬ ਕਾਂਗਰਸ ਇੰਚਾਰਜ ਨਾਲ ਕੀਤੀ ਮੁਲਾਕਾਤ

ਪਠਾਨਕੋਟ, 1 ਨਵੰਬਰ (ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਨੇ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪਠਾਨਕੋਟ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਆਉਣ ਵਾਲੀ ਰਾਜਨੀਤਿਕ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ । ਅਜੀਤ ਤਸਵੀਰ 02-11-2026
ਪਠਾਨਕੋਟ, 1 ਨਵੰਬਰ (ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਨੇ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪਠਾਨਕੋਟ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਆਉਣ ਵਾਲੀ ਰਾਜਨੀਤਿਕ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਕਪਿਲ ਮਲਹੋਤਰਾ ਨੇ ਸਚਿਨ ਪਾਇਲਟ ਨੂੰ ਪਠਾਨਕੋਟ ਦੇ ਮੌਜੂਦਾ ਰਾਜਨੀਤਿਕ ਹਾਲਾਤ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਹ ਆਪਣੇ ਸਾਥੀਆਂ ਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਕਾਂਗਰਸ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹਨ । ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਲੋਕਾਂ, ਕਿਸਾਨਾਂ ਤੇ ਗਰੀਬ ਵਰਗ ਨਾਲ ਧੱਕੇਸ਼ਾਹੀ ਕਰਨ ਤੇ ਵਿਕਾਸ ਕਾਰਜ ਠੱਪ ਕਰਨ ਦੇ ਦੋਸ਼ ਵੀ ਲਗਾਏ । ਸਚਿਨ ਪਾਇਲਟ ਨੇ ਕਪਿਲ ਮਲਹੋਤਰਾ ਤੇ ਪਠਾਨਕੋਟ ਦੇ ਕਾਂਗਰਸੀ ਵਰਕਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਝੰਡਾ ਪੂਜਨ ਅਗਲੀ ਖ਼ਬਰ ਪਠਾਨਕੋਟ-ਚੰਬਾ ਕੌਮੀ ਮਾਰਗ ਦੇ ਕਿਨਾਰਿਆਂ ’ਤੇ ਲੱਗੇ ਕੂੜੇ ਦੇ ਢੇਰ, ਹਰਿਆਲੀ ਨੂੰ ਲੱਗ ਰਹੀ ਢਾਹ
Ad Position 24