ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵਲੋਂ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ
ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਵਲੋਂ ਅੱਜ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਤੇ ਸਮੂਹ ਚੋਣ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਨਾਲ ਅਹਿਮ ਮੀਟਿੰਗ ਕਰਕੇ ਸਕੂਲਾਂ/ਕਾਲਜਾਂ ਵਿਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਬਾਰੇ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ/ਕਾਲਜਾਂ ਵਿਚ ਵੋਟਰ ਜਾਗਰੂਕਤਾ ਫੈਲਾਉਣ ਲਈ ਬਲਾਕ ਨੋਡਲ ਸਵੀਪ ਅਫਸਰ ਵਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀ ਸਾਰਣੀ ਬਣਾ ਕੇ ਸਕੂਲਾਂ/ਕਾਲਜਾਂ ਵਿਚ ਗਤੀਵਿਧੀਆਂ ਕਰਵਾਉਣ ਤੇ ਇਹ ਦੀ ਹਫਤਾਵਾਰੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਸਵੀਪ ਟੀਮ ਨੂੰ ਭੇਜੀ ਜਾਵੇ।
ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਵਲੋਂ ਅੱਜ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਤੇ ਸਮੂਹ ਚੋਣ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਨਾਲ ਅਹਿਮ ਮੀਟਿੰਗ ਕਰਕੇ ਸਕੂਲਾਂ/ਕਾਲਜਾਂ ਵਿਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਬਾਰੇ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ/ਕਾਲਜਾਂ ਵਿਚ ਵੋਟਰ ਜਾਗਰੂਕਤਾ ਫੈਲਾਉਣ ਲਈ ਬਲਾਕ ਨੋਡਲ ਸਵੀਪ ਅਫਸਰ ਵਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀ ਸਾਰਣੀ ਬਣਾ ਕੇ ਸਕੂਲਾਂ/ਕਾਲਜਾਂ ਵਿਚ ਗਤੀਵਿਧੀਆਂ ਕਰਵਾਉਣ ਤੇ ਇਹ ਦੀ ਹਫਤਾਵਾਰੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਸਵੀਪ ਟੀਮ ਨੂੰ ਭੇਜੀ ਜਾਵੇ। ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ: ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ), ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸਵੀਪ ਗਗਨਦੀਪ ਸਿੰਘ, ਕੰਪਿਊਟਰ ਫੈਕਲਿਟੀ ਗਗਨਦੀਪ ਸਿੰਘ, ਮੈਡਮ ਗੀਤਿਕਾ ਗੋਸਵਾਮੀ, ਨੋਡਲ ਅਫਸਰ ਜਸਕਰਨਜੀਤ ਸਿੰਘ, ਮੈਡਮ ਰਜਨੀ, ਮੈਡਮ ਸੁਨੀਤਾ ਕੋਸ਼ਲ, ਮੈਡਮ ਤਜਿੰਦਰ ਕੌਰ, ਮੈਡਮ ਨੀਨਾ ਤੇ ਮੈਡਮ ਰੁਪਿੰਦਰਜੀਤ ਧਾਲੀਵਾਲ ਆਦਿ ਹਾਜ਼ਰ ਸਨ।