ਬਟਾਲਾ ਨੇੜੇ ਧੁੰਦ ਕਾਰਨ ਵਾਪਰੇ 2 ਹਾਦਸਿਆਂ ’ਚ 4 ਵਿਅਕਤੀਆਂ ਦੀ ਮੌਤ
ਇਕ ਹਾਦਸੇ ’ਚ ਪਿਤਾ ਤੇ ਪੁੱਤਰ ਨੇ ਅਤੇ ਦੂਸਰੇ ’ਚ 2 ਨੌਜਵਾਨਾਂ ਨੇ ਦਮ ਤੋੜਿਆ
ਬਟਾਲਾ/ਵਡਾਲਾ ਗ੍ਰੰਥੀਆਂ, 2 ਨਵੰਬਰ (ਸਤਿੰਦਰ ਸਿੰਘ, ਗੁਰਪ੍ਰਤਾਪ ਸਿੰਘ ਕਾਹਲੋਂ)- ਅੱਜ ਸਵੇਰੇ ਪਈ ਧੁੰਦ ਕਾਰਨ ਬਟਾਲਾ ਨੇੜੇ ਵਾਪਰੇ 2 ਹਾਦਸਿਆਂ ’ਚ 4 ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਬਟਾਲਾ-ਕਾਹਨੂੰਵਾਨ ਰੋਡ ਅੱਡਾ ਮਲਕਪੁਰ ਨੇੜੇ ਵਾਪਰਿਆ, ਜਿੱਥੇ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਪਿਤਾ-ਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਮ
ਮ੍ਰਿਤਕ ਜੈਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਸਲਵਿੰਦਰ ਸਿੰਘ
03-11-2026
ਬਟਾਲਾ/ਵਡਾਲਾ ਗ੍ਰੰਥੀਆਂ, 2 ਨਵੰਬਰ (ਸਤਿੰਦਰ ਸਿੰਘ, ਗੁਰਪ੍ਰਤਾਪ ਸਿੰਘ ਕਾਹਲੋਂ)- ਅੱਜ ਸਵੇਰੇ ਪਈ ਧੁੰਦ ਕਾਰਨ ਬਟਾਲਾ ਨੇੜੇ ਵਾਪਰੇ 2 ਹਾਦਸਿਆਂ ’ਚ 4 ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਬਟਾਲਾ-ਕਾਹਨੂੰਵਾਨ ਰੋਡ ਅੱਡਾ ਮਲਕਪੁਰ ਨੇੜੇ ਵਾਪਰਿਆ, ਜਿੱਥੇ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਪਿਤਾ-ਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (40) ਸਲਵਿੰਦਰ ਸਿੰਘ ਅਤੇ ਸਲਵਿੰਦਰ ਸਿੰਘ (62) ਪੁੱਤਰ ਸ਼ਿੰਗਾਰਾ ਸਿੰਘ ਆਪਣੇ ਕੰਮ-ਕਾਜ ਲਈ ਮੋਟਰਸਾਈਕਲ ’ਤੇ ਬਟਾਲਾ ਜਾ ਰਹੇ ਸਨ। ਜਦੋਂ ਉਹ ਅੱਡਾ ਮਲਕਪੁਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ’ਤੇ ਡਿੱਗ ਪਏ ਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਬੱਸ ਦੀ ਟਰੈਕਟਰ-ਟਰਾਲੀ ਨਾਲ ਵੀ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਟਰੈਕਟਰ-ਟਰਾਲੀ ਨੇੜਲੇ ਟੋਏ ਵਿਚ ਜਾ ਡਿੱਗੀ ਅਤੇ ਬੱਸ ’ਚ ਸਵਾਰ ਕਈ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ। ਪੁਲਿਸ ਵਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਦੂਸਰਾ ਹਾਦਸਾ ਕਾਦੀਆਂ ਰੋਡ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਵਾਪਰਿਆ, ਜਿੱਥੇ ਬੁਲੇਟ ਮੋਟਰਸਾਈਕਲ ਨੰਬਰ ਪੀਬੀ-06-ਏ ਵਾਈ-0445 ’ਤੇ ਕਾਲਜ ਜਾ ਰਹੇ 2 ਨੌਜਵਾਨ ਰਾਜਧਾਨੀ ਕੰਪਨੀ ਦੀ ਬੱਸ ਦੀ ਲਪੇਟ ਵਿਚ ਆ ਗਏ। ਇਸ ਹਾਦਸੇ ਵਿਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 20 ਸਾਲਾ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਧਰਮਪੁਰਾ ਮੁਹੱਲਾ ਕਾਦੀਆਂ ਅਤੇ 20 ਸਾਲਾ ਜਸਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਪੜ੍ਹਾਈ ਲਈ ਕਾਲਜ ਜਾ ਰਹੇ ਸਨ ਪਰ ਰਾਹ ਵਿਚ ਵਾਪਰੇ ਇਸ ਭਿਆਨਕ ਹਾਦਸੇ ਨੇ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਹਮੇਸ਼ਾ ਲਈ ਖ਼ਤਮ ਕਰ ਦਿੱਤਾ। ਪੁਲਿਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਜਦਕਿ ਬੱਸ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਇਨ੍ਹਾਂ ਹਾਦਸਿਆਂ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਤੇ ਕਈ ਪਰਿਵਾਰਾਂ ਦੇ ਘਰਾਂ ਵਿਚ ਖੁਸ਼ੀਆਂ ਦੀ ਥਾਂ ਵਿਰਲਾਪ ਪਸਰ ਗਿਆ। ਪੁਲਿਸ ਵਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।