03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਧਾਰਮਿਕ ਪ੍ਰੀਖਿਆ ਕਰਵਾਈ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ (ਸੀ. ਬੀ.

Ad Position 21
No active advertisement
ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ (ਸੀ.ਬੀ.ਐੱਸ.ਈ.) ਵਿਖੇ ਸਿੱਖ ਮਿਸ਼ਨਰੀ ਕਾਲਜ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਤੇ ਸਰਗਰਮੀ ਨਾਲ ਹਿੱਸਾ ਲਿਆ। ਧਾਰਮਿਕ ਪ੍ਰੀਖਿਆ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ, ਧਾਰਮਿਕ ਸਿਧਾਂਤਾਂ, ਨੈਤਿਕ ਕਦਰਾਂ-ਕੀਮਤਾਂ ਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਨਾਲ ਜੋੜਨਾ ਸੀ। ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ ਤੇ ਗੁਰਬਾਣੀ ਨਾਲ ਸਬੰਧਤ ਪ੍ਰਸ਼ਨਾਂ ਦੇ ਉੱਤਰ ਬੜੇ ਉਤਸ਼ਾਹ ਨਾਲ ਦਿੱਤੇ। ਸਕੂਲ ਚੇਅਰਮੈਨ ਸ: ਸਤਨਾਮ ਸਿੰਘ ਸੰਧੂ ਤੇ ਪ੍ਰਿੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ’ਚ ਉੱਚੇ-ਸੁੱਚੇ ਇਖ਼ਲਾਕ ਤੇ ਮਨੁੱਖੀ ਕਦਰਾਂ-ਕੀਮਤਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਲਈ ਸਿੱਖ ਮਿਸ਼ਨਰੀ ਕਾਲਜ ਦੇ ਨੁਮਾਇੰਦਿਆਂ ਅਤੇ ਸਕੂਲ ਸਟਾਫ਼ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਵਿਚ ਪੰਜਾਬ ਦਿਵਸ ਮੌਕੇ ’ਤੇ ਸੱਭਿਆਚਾਰਕ ਸਾਂਝ ਪਾਈ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਦੀ ਯਾਦ ’ਚ 43ਵਾਂ ਬਰਸੀ ਸਮਾਗਮ ਡੇਰਾ ਨਵਾਂ ਬਲੜਵਾਲ ਵਿਖੇ 14 ਨੂੰ
Ad Position 24