ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪੰਜਾਬੀ ਸਾਹਿਤ ਤੇ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਗਿਆਨੀ ਸੋਹਣ ਸਿੰਘ ਸੀਤਲ ਨੂੰ ਸਮਰਪਿਤ ‘ਸ਼ਬਦ’ ਮੈਗਜ਼ੀਨ ਦਾ ਵਿਸ਼ੇਸ਼ ਅੰਕ ਇਕ ਵਿਸ਼ੇਸ਼ ਸਮਾਗਮ ਦੌਰਾਨ ਲੋਕ-ਅਰਪਣ ਕੀਤਾ ਗਿਆ। ਇਸ ਵਿਸ਼ੇਸ਼ ਅੰਕ ’ਚ ਗਿਆਨੀ ਸੋਹਣ ਸਿੰਘ ਸੀਤਲ ਦੇ ਜੀਵਨ, ਸਾਹਿਤਕ ਯੋਗਦਾਨ ਤੇ ਇਤਿਹਾਸਕ ਦੇਣ ਨੂੰ ਖੋਜ ਭਰਪੂਰ ਢੰਗ ਨਾਲ ਉਭਾਰਿਆ ਗਿਆ ਹੈ।
ਸ
ਸੇਵਾ-ਮੁਕਤੀ ਮੌਕੇ ਕੇਕ ਕੱਟਦੇ ਹੋਏ ਡਾ: ਅਮਰੀਕ ਸਿੰਘ, ਨਾਲ ਹਲਕਾ ਇੰਚਾਰਜ ਰਮਨ ਬਹਿਲ ਤੇ ਹੋਰ ਪਰਿਵਾਰਕ ਮੈਂਬਰ। ਤਸਵੀਰ: ਵਿਸ਼ਾਲ ਮੁੰਨਾ
03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪੰਜਾਬੀ ਸਾਹਿਤ ਤੇ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਗਿਆਨੀ ਸੋਹਣ ਸਿੰਘ ਸੀਤਲ ਨੂੰ ਸਮਰਪਿਤ ‘ਸ਼ਬਦ’ ਮੈਗਜ਼ੀਨ ਦਾ ਵਿਸ਼ੇਸ਼ ਅੰਕ ਇਕ ਵਿਸ਼ੇਸ਼ ਸਮਾਗਮ ਦੌਰਾਨ ਲੋਕ-ਅਰਪਣ ਕੀਤਾ ਗਿਆ। ਇਸ ਵਿਸ਼ੇਸ਼ ਅੰਕ ’ਚ ਗਿਆਨੀ ਸੋਹਣ ਸਿੰਘ ਸੀਤਲ ਦੇ ਜੀਵਨ, ਸਾਹਿਤਕ ਯੋਗਦਾਨ ਤੇ ਇਤਿਹਾਸਕ ਦੇਣ ਨੂੰ ਖੋਜ ਭਰਪੂਰ ਢੰਗ ਨਾਲ ਉਭਾਰਿਆ ਗਿਆ ਹੈ। ਮੈਗਜ਼ੀਨ ਦੀ ਭੂਮਿਕਾ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਲਿਖਿਆ ਹੈ ਕਿ ਗਿਆਨੀ ਸੋਹਣ ਸਿੰਘ ਸੀਤਲ ਦੀ ਬਹੁਪੱਖੀ ਸ਼ਖ਼ਸੀਅਤ ਨੂੰ ਕਿਸੇ ਇਕ ਵਿਧਾ ਜਾਂ ਰੂਪ ਵਿਚ ਸੀਮਤ ਨਹੀਂ ਕੀਤਾ ਜਾ ਸਕਦਾ। ਉਹ ਪੰਜਾਬੀਅਤ ਦੇ ਭਰ ਵਗਦੇ ਦਰਿਆ, ‘ਤੂਤਾਂ ਵਾਲਾ ਖੂਹ’ ਵਰਗੀ ਠੰਢੀ ਛਾਂ ਅਤੇ ਢਾਡੀ ਜਗਤ ਦੇ ਬਾਬਾ ਬੋਹੜ ਸਨ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਨੇ 71 ਦੇ ਕਰੀਬ ਪੁਸਤਕਾਂ ਦੀ ਸਿਰਜਣਾ ਕਰਕੇ ਪੰਜਾਬੀ ਸਾਹਿਤ ਨੂੰ ਅਮੀਰੀ ਬਖਸ਼ੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਗਿਆਨੀ ਸੋਹਣ ਸਿੰਘ ਸੀਤਲ ਦੀ ਸਾਹਿਤਕ ਦੇਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰੋ. ਨਵਤੇਜ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਕਵਲਜੀਤ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਦਵਿੰਦਰ ਕੌਰ, ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।