03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੌਲਤ ਰਾਮ ਭੱਲਾ ਡੀ.ਏ.ਵੀ. ਸਕੂਲ ’ਚ ਪੰਜਾਬ ਦਿਵਸ ’ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਸਥਾਨਕ ਡਾ. ਦੌਲਤ ਰਾਮ ਭੱਲਾ, ਡੀ.

Ad Position 21
No active advertisement
ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਸਥਾਨਕ ਡਾ. ਦੌਲਤ ਰਾਮ ਭੱਲਾ, ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਬਟਾਲਾ ਵਿੱਚ ਪ੍ਰਿੰਸੀਪਲ ਜੀਵਨ ਸ਼ਰਮਾ ਦੀ ਯੋਗ ਅਗਵਾਈ ਵਿੱਚ ਪੰਜਾਬੀ ਵਿਭਾਗ ਵੱਲੋਂ ਪ੍ਰਾਰਥਨਾ ਸਭਾ ਵਿਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਤੇ ਸ਼ਾਨਦਾਰ ਵਿਰਾਸਤ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਦਸਵੀਂ ਜਮਾਤ ਦੀ ਵਿਦਿਆਰਥਣ ਸਾਧਿਆ ਨੇ ਮੰਚ ਸੰਚਾਲਨ ਕੀਤਾ। ਦਸਵੀਂ ਜਮਾਤ ਦੀ ਸੁਖਨੂਰ ਨੇ ਕਵਿਤਾ ਪਲਕ ਸ਼ਰਮਾ ਨੇ ਪ੍ਰਭਾਵਸ਼ਾਲੀ ਭਾਸ਼ਣ, ਛੇਵੀਂ ਜਮਾਤ ਦੀ ਜਪਲੀਨ ਨੇ ਕਵਿਤਾ, ਦੂਜੀ ਜਮਾਤ ਦੇ ਆਦਿਤਿਆ ਨੇ ਗੀਤ ਗਾਇਨ, ਅਰਸ਼ਦੀਪ ਤੇ ਪੰਕਜ ਨੇ ਗੀਤ ਰਾਹੀਂ, ਸੱਤਵੀਂ, ਨੌਵੀਂ ਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀ ਪੇਸ਼ਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੀਵਨ ਸ਼ਰਮਾ ਦੀ ਯੋਗ ਅਗਵਾਈ ’ਚ ਪੰਜਾਬੀ ਵਿਭਾਗ ਦੇ ਅਧਿਆਪਕਾਂ ਪ੍ਰਵੀਨ ਕੌਰ, ਮਨਜੋਤ ਕੌਰ, ਹਰਨੇਕ ਸਿੰਘ, ਅੰਜੂ ਕਲਸੀ, ਨਵਨੀਤ ਕੌਰ, ਕੁਲਵਿੰਦਰ ਕੌਰ, ਸੁਮਨ, ਮੀਨਾਕਸ਼ੀ ਵਲੋਂ ਸਕੂਲ ਦੇ ਪੰਜਾਬੀ ਮੈਗਜ਼ੀਨ ‘ਕਲਮਨਾਮਾ’ ਨੂੰ ਲੋਕ-ਅਰਪਣ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕੇ ਅੰਦਰ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਮਿਲ ਰਿਹਾ ਵੱਡਾ ਹੁੰਗਾਰਾ : ਅਮਨਦੀਪ ਕੌਰ ਭਗਵਾਨਪੁਰ ਅਗਲੀ ਖ਼ਬਰ ਖੂਨਦਾਨ ਕੈਂਪ ਲਗਾਇਆ
Ad Position 24