03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਧਿਆਪਕਾਂ ਅਤੇ ਵਿਭਾਗੀ ਕਰਮਚਾਰੀਆਂ ਲਈ ਸਵੈ-ਗਣਨਾ ਸੰਬੰਧੀ ਡਿਜ਼ੀਟਲ ਸਿਖਲਾਈ ਵਰਕਸ਼ਾਪ ਸ਼ੁਰੂ

ਪਠਾਨਕੋਟ, 2 ਨਵੰਬਰ (ਵਿਨੋਦ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਮਵਾਰ ਨੂੰ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਡਿਜ਼ੀਟਲ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ । ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿਚ ਵਧੀਕ ਜ਼ਿਲ੍ਹਾ ਜਨਗਣਨਾ ਅਧਿਕਾਰੀ ਰਾਜੇਸ਼ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ।

Ad Position 21
No active advertisement
ਅਜੀਤ ਡੈਸਕ 03-11-2026
ਪਠਾਨਕੋਟ, 2 ਨਵੰਬਰ (ਵਿਨੋਦ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਮਵਾਰ ਨੂੰ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਡਿਜ਼ੀਟਲ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ । ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿਚ ਵਧੀਕ ਜ਼ਿਲ੍ਹਾ ਜਨਗਣਨਾ ਅਧਿਕਾਰੀ ਰਾਜੇਸ਼ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । 2 ਤੋਂ 4 ਨਵੰਬਰ ਤੱਕ ਚੱਲਣ ਵਾਲੇ ਇਸ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਨੁਮਾਇੰਦਿਆਂ ਅਤੇ ਅਧਿਆਪਕਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਵੱਖ-ਵੱਖ ਬੈਚਾਂ ਵਿਚ ਡਿਜ਼ੀਟਲ ਪ੍ਰਣਾਲੀ ਸਬੰਧੀ ਤਕਨੀਕੀ ਸਿਖਲਾਈ ਦਿੱਤੀ ਜਾ ਰਹੀ ਹੈ । ਵਰਕਸ਼ਾਪ ਦੌਰਾਨ ਮਾਸਟਰ ਟ੍ਰੇਨਰ ਚਤਰ ਸਿੰਘ ਤੇ ਨਵਨੀਤ ਸ਼ਰਮਾ, ਫੀਲਡ ਟ੍ਰੇਨਰ ਦਵਿੰਦਰ ਸਿੰਘ ਕਾਟਲ, ਅਜੇ ਕੁਮਾਰ, ਪ੍ਰਭਾਤ ਤੇ ਰਾਕੇਸ਼ ਵਲੋਂ ਸਿਖਿਆਰਥੀਆਂ ਨੂੰ ਆਨਲਾਈਨ ਪੋਰਟਲ ਦੀ ਵਰਤੋਂ, ਵੇਰਵੇ ਦਰਜ ਕਰਨ ਤੇ ਡਿਜ਼ੀਟਲ ਜਨਗਣਨਾ ਵਿਚ ਨਾਗਰਿਕਾਂ ਦੀ ਸ਼ਮੂਲੀਅਤ ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਪ੍ਰਣਾਲੀ ਰਾਹੀਂ ਆਮ ਨਾਗਰਿਕ ਘਰ ਬੈਠੇ ਹੀ ਆਨਲਾਈਨ ਪੋਰਟਲ ’ਤੇ ਆਪਣੇ ਤੇ ਆਪਣੇ ਪਰਿਵਾਰ ਦੇ ਵੇਰਵੇ ਖੁਦ ਦਰਜ ਕਰ ਸਕਣਗੇ । ਇਹ ਸਵੈ-ਗਣਨਾ ਪ੍ਰਕਿਰਿਆ 16 ਤੋਂ 30 ਨਵੰਬਰ 2026 ਤੱਕ ਪ੍ਰਸਤਾਵਿਤ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24