ਪੰਜਾਬ ’ਚ ਭਾਜਪਾ ਦਾ ਜਨ-ਆਧਾਰ ਵੱਧ ਰਿਹਾ, ਕਈ ਆਗੂ ਪਾਰਟੀ ’ਚ ਸ਼ਾਮਿਲ ਹੋਏ - ਦੀਪਾਂਸ਼ੂ ਘਈ
ਪਠਾਨਕੋਟ, 2 ਨਵੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪਬਲੀਸਿਟੀ ਮੁਖੀ ਦੀਪਾਂਸ਼ੂ ਘਈ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਲੋਕਪ੍ਰਿਯਤਾ ਲਗਾਤਾਰ ਵੱਧ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਛੱਡ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਸਮੇਤ ਕਈ ਆਗੂਆਂ ਨੇ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜਿਆ ਹੈ ।
ਪਠਾਨਕੋਟ, 2 ਨਵੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪਬਲੀਸਿਟੀ ਮੁਖੀ ਦੀਪਾਂਸ਼ੂ ਘਈ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਲੋਕਪ੍ਰਿਯਤਾ ਲਗਾਤਾਰ ਵੱਧ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਛੱਡ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਸਮੇਤ ਕਈ ਆਗੂਆਂ ਨੇ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜਿਆ ਹੈ । ਘਈ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿਚ ਵਾਧੇ ਕਾਰਨ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਧਿਆਨ ਦੇ ਰਹੇ ਹਨ ਤੇ ਇਸੇ ਤਹਿਤ ਉਨ੍ਹਾਂ ਦੇ ਪੰਜਾਬ ਦੌਰੇ ਵੀ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਖ਼ਤਮ ਕਰਕੇ ਸ਼ਾਂਤੀ ਤੇ ਭਾਈਚਾਰਾ ਕਾਇਮ ਕਰਨਾ ਭਾਜਪਾ ਦਾ ਮੁੱਖ ਉਦੇਸ਼ ਹੈ ।