04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰੋਮੇਸ਼ ਮਹਾਜਨ ਦੀ ਸਮਰਪਿਤ ਸੇਵਾ ਸਦਕਾ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਚੱਲ ਰਹੇ ਪ੍ਰੋਜੈਕਟ ਪ੍ਰੇਰਨਾਦਾਇਕ- ਜੌਹਲ

ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਸਮਾਜ ਸੇਵਾ ਤੇ ਪਰਉਪਕਾਰ ਦੀ ਭਾਵਨਾ ਨਾਲ ਜੁੜੇ ਉੱਘੇ ਸਮਾਜ ਸੇਵਕ ਹਰਦਿਆਲ ਸਿੰਘ ਜੌਹਲ (ਅਮਰੀਕਾ) ਨੇ ਬਾਲ ਭਵਨ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਆਨਰੇਰੀ ਸਕੱਤਰ ਤੇ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਸਮੁੱਚੀ ਟੀਮ ਸਮੇਤ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਸਮਾਜ ਸੇਵਾ ਤੇ ਪਰਉਪਕਾਰ ਦੀ ਭਾਵਨਾ ਨਾਲ ਜੁੜੇ ਉੱਘੇ ਸਮਾਜ ਸੇਵਕ ਹਰਦਿਆਲ ਸਿੰਘ ਜੌਹਲ (ਅਮਰੀਕਾ) ਨੇ ਬਾਲ ਭਵਨ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਆਨਰੇਰੀ ਸਕੱਤਰ ਤੇ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਸਮੁੱਚੀ ਟੀਮ ਸਮੇਤ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰੇ ਦੌਰਾਨ ਜੌਹਲ ਨੇ ਬਾਲ ਭਵਨ ਵਿਖੇ ਬੱਚਿਆਂ ਤੇ ਸਮਾਜ ਦੇ ਲੋੜਵੰਦ ਵਰਗ ਦੀ ਭਲਾਈ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਹਰਦਿਆਲ ਸਿੰਘ ਜੌਹਲ ਨੇ ਕਿਹਾ ਕਿ ਰੋਮੇਸ਼ ਮਹਾਜਨ ਵਰਗੀਆਂ ਸਮਰਪਿਤ ਸ਼ਖ਼ਸੀਅਤਾਂ ਦੀ ਅਣਥੱਕ ਮਿਹਨਤ, ਦੂਰਦਰਸ਼ੀ ਸੋਚ ਅਤੇ ਨਿਸ਼ਕਾਮ ਸੇਵਾ ਭਾਵਨਾ ਸਦਕਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਲੋਕ-ਹਿੱਤਕਾਰੀ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਲ ਭਵਨ ਦੀਆਂ ਇਹ ਗਤੀਵਿਧੀਆਂ ਸਮਾਜ ਵਿਚ ਸੇਵਾ, ਸਹਿਯੋਗ ਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਰੋਮੇਸ਼ ਮਹਾਜਨ ਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਨੂੰ ਭਵਿੱਖ ਵਿਚ ਹਰ ਸੰਭਵ ਸਹਿਯੋਗ ਅਤੇ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰੋਮੇਸ਼ ਮਹਾਜਨ ਵਲੋਂ ਹਰਦਿਆਲ ਸਿੰਘ ਜੌਹਲ ਨੂੰ ਕੌਂਸਲ ਦੇ ਬਾਲ ਭਲਾਈ ਦੇ ਖੇਤਰ ਵਿਚ ਕੀਤੇ ਗਏ ਯਤਨਾਂ, ਪ੍ਰਾਪਤੀਆਂ ਤੇ ਸੇਵਾ ਦੇ ਸਫ਼ਰ ਨੂੰ ਦਰਸਾਉਂਦਾ ਯਾਦਗਾਰੀ ਸੋਵੀਨਾਰ ਏ ਜਰਨੀ ਆਫ਼ ਇੰਨਕਰੀਮੈਂਟਲ ਸਟੈਪ ਟੂਵਰਡ ਚਾਈਲਡ ਵੈਲਫੇਅਰ ਵੀ ਸਤਿਕਾਰ ਸਹਿਤ ਭੇਟ ਕੀਤ। ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਕੋਆਰਡੀਨੇਟਰ ਰਾਜ ਬਖ਼ਸ਼ੀ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਵਿਚ ਅਜਿਹੀਆਂ ਪਰਉਪਕਾਰੀ ਸ਼ਖ਼ਸੀਅਤਾਂ ਦਾ ਸਹਿਯੋਗ ਸੰਸਥਾ ਨੂੰ ਹੋਰ ਬਿਹਤਰ ਕਾਰਜ ਕਰਨ ਲਈ ਪ੍ਰੇਰਿਤ ਕਰਦਾ ਹੈ।ਇਸ ਮੌਕੇ ਕੰਪਿਊਟਰ ਟ੍ਰੇਨਿੰਗ ਸੈਂਟਰ ਦੇ ਇੰਚਾਰਜ ਬਲਜੀਤ ਸਿੰਘ ਉੱਪਲ, ਪਰਮਿੰਦਰ ਕੌਰ, ਕਰਨਦੀਪ ਸਿੰਘ, ਕਿਰਨ ਤ੍ਰੇਹਨ ਤੇ ਵੱਖ-ਵੱਖ ਕੋਰਸਾਂ ਦੀ ਸਿਖਲਾਈ ਪ੍ਰਾਪਤ ਕਰ ਰਹੇ ਬੱਚੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਜੀਆ ਲਾਲ ਮਿੱਤਲ ਡੀ. ਏ. ਵੀ. ਦੇ ਵਿਦਿਆਰਥੀਆਂ ਨੇ ਸਕੂਲ ਦਾ ਮਾਣ ਵਧਾਇਆ
Ad Position 24