04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭਾਜਪਾ ਵਲੋਂ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕੀਤੀ ਸ਼ਮੂਲੀਅਤ

ਗੁਰਦਾਸਪੁਰ, 3 ਨਵੰਬਰ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਅਰੇ ਹੇਠ ਵਿਸ਼ਾਲ ਪੈਦਲ ਯਾਤਰਾ ਕੱਢੀ ਗਈ । ਇਹ ਯਾਤਰਾ ਪੁਰਾਣੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਹਨੂੰਮਾਨ ਚੌਕ ਵਿਖੇ ਸਮਾਪਤ ਹੋਈ।

Ad Position 21
No active advertisement
ਅਜੀਤ ਡੈਸਕ 04-11-2026
ਗੁਰਦਾਸਪੁਰ, 3 ਨਵੰਬਰ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਅਰੇ ਹੇਠ ਵਿਸ਼ਾਲ ਪੈਦਲ ਯਾਤਰਾ ਕੱਢੀ ਗਈ । ਇਹ ਯਾਤਰਾ ਪੁਰਾਣੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਹਨੂੰਮਾਨ ਚੌਕ ਵਿਖੇ ਸਮਾਪਤ ਹੋਈ। ਇਸ ਮੌਕੇ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਯਾਤਰਾ ਵਿਚ ਭਾਜਪਾ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰਾਂ ਦੇਸ਼ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰਕੇ ਵਿਕਾਸ ਦੀ ਰਫ਼ਤਾਰ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਦੇਸ਼ ਦੀ ਆਰਥਿਕ ਤਾਕਤ ਦੇ ਨਾਲ-ਨਾਲ ਸੱਭਿਆਚਾਰਕ ਵਿਰਸੇ ਨੂੰ ਵੀ ਵਿਸ਼ਵ ਪੱਧਰ ’ਤੇ ਨਵੀਂ ਪਹਿਚਾਣ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜਕਾਲ ਦੌਰਾਨ ਸੰਵਿਧਾਨ ਦੀ ਮਰਿਆਦਾ ਅਤੇ ਲੋਕਤੰਤਰਿਕ ਸੰਸਥਾਵਾਂ ਦੀ ਭੂਮਿਕਾ ’ਤੇ ਸਵਾਲ ਉੱਠੇ ਸਨ, ਪਰ ਅੱਜ ਉਹੀ ਲੋਕ ਲੋਕਤੰਤਰ ਦੀ ਰਾਖੀ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਏਕਤਾ, ਅਖੰਡਤਾ, ਲੋਕਤੰਤਰ ਅਤੇ ਪੰਜਾਬ ਦੀ ਬਿਹਤਰੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ । ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਪੈਦਲ ਯਾਤਰਾ ਵਿਚ ਸ਼ਾਮਿਲ ਹੋਏ ਕੇਂਦਰੀ ਮੰਤਰੀ, ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ । ਯਾਤਰਾ ਦੌਰਾਨ ਵਰਕਰਾਂ ਵਲੋਂ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ । ਇਸ ਮੌਕੇ ਕੇਂਦਰੀ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ, ਦਿਨੇਸ਼ ਬੱਬੂ, ਰਜਨੀਸ਼ ਧੀਮਾਨ, ਰਾਜੇਸ਼ ਬਾਘਾ, ਜੀਵਨ ਗਰਗ, ਰਾਕੇਸ਼ ਸ਼ਰਮਾ, ਹਰਵਿੰਦਰ ਸੰਧੂ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਹੀਰਾ ਵਾਲੀਆ, ਅਮਰਪਾਲ ਸਿੰਘ ਬੋਨੀ, ਸਾਹਿਲ ਕਪੂਰ, ਕਮਲਵੀਰ ਸਿੰਘ ਮੰਜ਼ਿਲ, ਰਾਕੇਸ਼ ਜੋਤੀ, ਬਲਵਿੰਦਰ ਸਿੰਘ ਬਿੱਟੂ, ਵਿਕਾਸ ਗੁਪਤਾ ਤੇ ਰਾਜੂ ਪੰਡਿਤ ਸਮੇਤ ਹੋਰ ਕਈ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਹੋਏ ਸੇਵਾ ਮੁਕਤ ਅਗਲੀ ਖ਼ਬਰ ਰੋਮੇਸ਼ ਮਹਾਜਨ ਦੀ ਸਮਰਪਿਤ ਸੇਵਾ ਸਦਕਾ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਚੱਲ ਰਹੇ ਪ੍ਰੋਜੈਕਟ ਪ੍ਰੇਰਨਾਦਾਇਕ- ਜੌਹਲ
Ad Position 24