ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋ ਨਸ਼ਾ ਛੁਡਾੳ ਕੇਂਦਰਾਂ ’ਚ ਪੀੜਤਾਂ ਨੂੰ ਸਕਿਲ ਪ੍ਰੋਗਰਾਮ ਦੀ ਜਾਣਕਾਰੀ
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜਿਥੇ ਡਰੱਗ ਹਾਟਸਪਾਟ ਖੇਤਰ ਵਿਚ ਸਪੋਰਟਸ ਗਤੀਵਿਧੀਆਂ, ਸੀ. ਸੀ.
ਵ
ਵਿਨੋਦ ਮਹਾਜਨ ਪੁੱਤਰ ਜੁਗਲ ਕਿਸ਼ੋਰ ਵਾਸੀ ਦੀਨਾਨਗਰ ਦਾ ਸ਼ੁੱਭ ਵਿਆਹ ਮਨੀਸ਼ਾ ਪੁੱਤਰੀ ਮੱਖਣ ਲਾਲ ਵਾਸੀ ਕੋਠੇ ਭਗਵਾਨਪੁਰ ਨਾਲ ਹੋਇਆ l
04-11-2026
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜਿਥੇ ਡਰੱਗ ਹਾਟਸਪਾਟ ਖੇਤਰ ਵਿਚ ਸਪੋਰਟਸ ਗਤੀਵਿਧੀਆਂ, ਸੀ. ਸੀ. ਟੀ. ਵੀ. ਕੈਮਰਿਆਂ ਸਮੇਤ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਨਸ਼ੇ ਦੇ ਜਾਲ ਵਿਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਯਤਨ ਜਾਰੀ ਹਨ। ਨਰੇਸ਼ ਕੁਮਾਰ ਜ਼ਿਲ੍ਹਾ ਰੁਜਗਾਰ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਲੋ ਨਸ਼ਾ ਛੁਡਾੳ ਕੇਂਦਰਾਂ ਵਿਚ ਜਾ ਕੇ ਪੀੜਤਾਂ ਨੂੰ ਮਿਲ ਕੇ ਸਕਿਲ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮੁੜ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੁਜਗਾਰ ਬਿਊਰੋ ਕਾਰੋਬਾਰ ਦੀ ਟੀਮ ਵਲੋਂ ਉਮੀਦ ਡਰੱਗ ਡੀ-ਅਡਿਕਸ਼ਨ ਸੈਂਟਰ ਅਤੇ ਸੇਵਾ ਡਰੱਗ ਡੀ-ਅਡਿਕਸ਼ਨ ਸੈਂਟਰ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਬੀ.ਐਮ.ਐਮ. ਸਕਿਲ ਡਿਵਲਪਮੈਂਟ ਤੋਂ ਮਨਪ੍ਰੀਤ ਸਿੰਘ, ਜ਼ਿਲ੍ਹਾ ਰੋਜਗਾਰ ਦਫਤਰ ਤੋਂ ਗਗਨ ਧਾਲੀਵਾਲ ਅਤੇ ਰਾਜਵਿੰਦਰ ਸਿੰਘ ਵਲੋਂ ਨਸ਼ਾ ਪੀੜਤਾਂ ਨੂੰ ਮਿਲ ਕੇ ਕਾਂਉਸਲਿੰਗ ਕੀਤੀ ਗਈ ਅਤੇ ਸਕਿਲ ਡਿਵੈਪਮੈਟ ਮਿਸ਼ਨ ਤਹਿਤ ਸਕਿਲ ਟਰੇਨਿੰਗ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਗਈ । ਜ਼ਿਲ੍ਹਾ ਰੁਜਗਾਰ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸਬੰਧੀ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਸਵੈ-ਰੁਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰਦੇ ਹਨ, ਉਨ੍ਹਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 217,ਬੀ ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।