ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਪੰਜਾਬ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਕੋਟਲੀ ਸੂਰਤ ਮੱਲ੍ਹੀ, 3 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.
ਕੋਟਲੀ ਸੂਰਤ ਮੱਲ੍ਹੀ, 3 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਵੱਖ-ਵੱਖ ਭਾਸ਼ਣ ਮੁਕਾਬਲਿਆਂ, ਕਵਿਤਾਵਾਂ, ਪੰਜਾਬੀ ਬੋਲੀਆਂ ਅਤੇ ਸਲੋਗਨਾਂ ਰਾਹੀਂ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬੀ ਦਿਵਸ ਦੇ ਇਤਿਹਾਸ, ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪੰਜਾਬ ਦੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਕਈ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਕਿਹਾ ਕਿ ਮਾਂ ਬੋਲੀ ਸਾਡੀ ਪਹਿਚਾਣ ਅਤੇ ਸਾਡਾ ਮਾਣ ਹੈ। ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਜੋੜਨ ਲਈ ਸਕੂਲ ਜਗਤ ਪੰਜਾਬੀ ਸਭਾ ਕੈਨੇਡਾ ਨਾਲ ਵੀ ਜੁੜਿਆ ਹੋਇਆ ਹੈ।