ਸਰਾਂਸ਼ ਇੰਟਰਨੈਸ਼ਨਲ ਸਕੂਲ ਵਿਖੇ ਹੈਲਥ ਟਿਪਸ ਸੈਮੀਨਾਰ ਕਰਵਾਇਆ
ਤਾਰਾਗੜ੍ਹ, 3 ਨਵੰਬਰ (ਸੋਹਨ ਲਾਲ)- ਤਾਰਾਗੜ੍ਹ ਸਥਿਤ ਸਰਾਂਸ਼ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਤੇ ਸਟਾਫ਼ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਹੈਲਥ ਟਿਪਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਓਮ ਐਸਟਰ ਦੇ ਡਾ.
ਤਾਰਾਗੜ੍ਹ, 3 ਨਵੰਬਰ (ਸੋਹਨ ਲਾਲ)- ਤਾਰਾਗੜ੍ਹ ਸਥਿਤ ਸਰਾਂਸ਼ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਤੇ ਸਟਾਫ਼ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਹੈਲਥ ਟਿਪਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਓਮ ਐਸਟਰ ਦੇ ਡਾ. ਓਮ ਪ੍ਰਕਾਸ਼ ਮਹਾਜਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਉਨ੍ਹਾਂ ਸੈਮੀਨਾਰ ਦੌਰਾਨ ਸਿਹਤ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਜ਼ਰੂਰੀ ਸੁਝਾਅ ਦਿੱਤੇ । ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਦੀਪ ਰਾਜ ਸੈਣੀ, ਬਿੰਦੂ ਸੈਣੀ, ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸੀਨੀਅਰ ਕੋਆਰਡੀਨੇਟਰ ਮਨਮੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਪ੍ਰੋਗਰਾਮ ਦੌਰਾਨ ਸਿਹਤ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸਾਰਿਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਚੰਗੀਆਂ ਆਦਤਾਂ ਅਪਣਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ । ਸਕੂਲ ਪ੍ਰਬੰਧਨ ਵਲੋਂ ਮੁੱਖ ਮਹਿਮਾਨ ਡਾ. ਓਮ ਪ੍ਰਕਾਸ਼ ਮਹਾਜਨ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ । ਇਸ ਮੌਕੇ ਚੇਅਰਮੈਨ ਮਾਸਟਰ ਕੁਲਦੀਪ ਰਾਜ ਸੈਣੀ ਨੇ ਕਿਹਾ ਕਿ ਤੰਦਰੁਸਤ ਸਰੀਰ, ਸਿਹਤਮੰਦ ਜੀਵਨ ਅਤੇ ਬਿਹਤਰ ਭਵਿੱਖ ਇਹੀ ਇਸ ਸੈਮੀਨਾਰ ਦਾ ਮੁੱਖ ਸੰਦੇਸ਼ ਹੈ।