ਐਸ. ਐਮ. ਡੀ. ਆਰ. ਐਸ. ਡੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ
ਜਸਪ੍ਰੀਤ ਸਿੰਘ ਬਣਿਆ ਮਿਸਟਰ ਫਰੈਸ਼ਰ ਅਤੇ ਕ੍ਰਿਤਿਕਾ ਚੌਧਰੀ ਨੇ ਜਿੱਤਿਆ ਮਿਸ ਫਰੈਸ਼ਰ ਦਾ ਖ਼ਿਤਾਬ
ਪਠਾਨਕੋਟ, 3 ਨਵੰਬਰ (ਸੰਧੂ)- ਐਸ. ਐਮ.
ਪਠਾਨਕੋਟ, 3 ਨਵੰਬਰ (ਸੰਧੂ)- ਐਸ. ਐਮ. ਡੀ. ਆਰ. ਐਸ. ਡੀ. ਕਾਲਜ ਵਿਖੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਸ਼ੁੱਭ ਆਰੰਭ ਕਾਲਜ ਦੇ ਪ੍ਰਿੰਸੀਪਲ ਜੀ. ਐਸ. ਰਾਠੌਰ ਤੇ ਡਾਇਰੈਕਟਰ ਜੇ.ਸੀ. ਕਟੋਚ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਨਵੇਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸੋਲੋ ਡਾਂਸ, ਗਰੁੱਪ ਡਾਂਸ, ਸੰਗੀਤਕ ਕੁਰਸੀ, ਗਿੱਧਾ, ਭੰਗੜਾ, ਗੀਤ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ ਗਿਆ । ਇਨ੍ਹਾਂ ਪੇਸ਼ਕਾਰੀਆਂ ਵਿਚ ਰਾਧਿਕਾ, ਟੀਆ, ਸੁਖਲੀਨ, ਸੁਹਾਨੀ, ਦ੍ਰਿਸ਼ਟੀ, ਮਨੀਸ਼ਾ, ਮਨਪ੍ਰੀਤ, ਕ੍ਰਿਪਾ ਮਹਾਜਨ, ਹੇਮਾ, ਕੋਮਲ, ਜੈਦੀਪ, ਰਕਸ਼ਿਤ, ਭਾਰਤੀ, ਮਾਨਸੀ ਅਤੇ ਸ਼ਰਨਜੀਤ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਜਸਪ੍ਰੀਤ ਸਿੰਘ ਨੂੰ ਮਿਸਟਰ ਫਰੈਸ਼ਰ ਤੇ ਕ੍ਰਿਤਿਕਾ ਚੌਧਰੀ ਨੂੰ ਮਿਸ ਫਰੈਸ਼ਰ ਚੁਣਿਆ ਗਿਆ । ਇਸੇ ਤਰ੍ਹਾਂ ਰਕਸ਼ਿਤ ਨੇ ਮਿਸਟਰ ਟੈਲੈਂਟਿਡ, ਹੇਮਾ ਨੇ ਮਿਸ ਟੈਲੈਂਟਿਡ, ਰਾਘਵ ਸ਼ਰਮਾ ਨੇ ਮਿਸਟਰ ਹੈਂਡਸਮ ਅਤੇ ਸੋਨਾਲੀ ਨੇ ਮਿਸ ਚਾਰਮਿੰਗ ਦਾ ਖ਼ਿਤਾਬ ਹਾਸਲ ਕੀਤਾ । ਕਾਲਜ ਦੇ ਆਜੀਵਨ ਪ੍ਰਧਾਨ ਡਾ: ਚੌਧਰੀ ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਵਿਭਾਗ ਮੁਖੀ ਡਾ: ਸੁਰਿੰਦਰਾ ਸਿੰਘ, ਪ੍ਰੋ: ਗਗਨ ਗੁਪਤਾ, ਪ੍ਰੋ. ਦੀਕਸ਼ਾ ਗੁਪਤਾ, ਪ੍ਰੋ. ਵਿਭਾ, ਪ੍ਰੋ. ਰਜਨੀ ਸ਼ਰਮਾ, ਪ੍ਰੋ. ਪ੍ਰਵੇਸ਼, ਪ੍ਰੋ. ਜਸਵੰਤ ਸਿੰਘ, ਪ੍ਰੋ. ਰਾਜਿੰਦਰ ਕੌਰ, ਪ੍ਰੋ. ਅਨਮੋਲ ਸਮੇਤ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ ।