03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਿਸਾਨਾਂ ਨੂੰ ਕਣਕ ਦੇ ਉੱਨਤ ਬੀਜਾਂ ’ਤੇ ਮਿਲ ਰਹੀ 50 ਫ਼ੀਸਦੀ ਸਬਸਿਡੀ, 900 ਰੁਪਏ ’ਚ ਮਿਲੇਗਾ 40 ਕਿਲੋ ਦਾ ਥੈਲਾ

ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਕਿਸਾਨਾਂ ਨੂੰ ਕਣਕ ਦੀ ਫ਼ਸਲ ਲਈ ਉੱਨਤ ਕਿਸਮਾਂ ਦੇ ਬੀਜ ਵਾਜਬ ਕੀਮਤ ’ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਕਣਕ ਦੇ ਬੀਜਾਂ ’ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ: ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵਲੋਂ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਲਈ ਕੁੱਲ 11660 ਕੁਇੰਟਲ ਕਣਕ ਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।

Ad Position 21
No active advertisement
ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ। 04-11-2026
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਕਿਸਾਨਾਂ ਨੂੰ ਕਣਕ ਦੀ ਫ਼ਸਲ ਲਈ ਉੱਨਤ ਕਿਸਮਾਂ ਦੇ ਬੀਜ ਵਾਜਬ ਕੀਮਤ ’ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਕਣਕ ਦੇ ਬੀਜਾਂ ’ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ: ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵਲੋਂ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਲਈ ਕੁੱਲ 11660 ਕੁਇੰਟਲ ਕਣਕ ਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਦਿੱਤੀ ਜਾ ਰਹੀ 50 ਫ਼ੀਸਦੀ ਸਬਸਿਡੀ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੇ ਬੀਜ ਦਾ 40 ਕਿਲੋ ਵਾਲਾ ਥੈਲਾ ਸਿਰਫ਼ 900 ਰੁਪਏ ਵਿਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਪਹੁੰਚ ਕੇ ਇਹ ਬੀਜ ਪ੍ਰਾਪਤ ਕਰ ਸਕਦੇ ਹਨ। ਵਿਭਾਗ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਬੰਧਤ ਦਫ਼ਤਰਾਂ ਵਿਚ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਬੀਜ ਪ੍ਰਾਪਤ ਕਰਨ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਡਾ: ਚੀਮਾ ਨੇ ਦੱਸਿਆ ਕਿ ਸਬਸਿਡੀ ਵਾਲਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ। ਇਸ ਦੇ ਨਾਲ ਆਧਾਰ ਕਾਰਡ ਨਾਲ ਜੁੜਿਆ ਮੋਬਾਈਲ ਨੰਬਰ ਵੀ ਚਾਲੂ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨ ਦਾ ਅਨਾਜ ਪੋਰਟਲ ’ਤੇ ਰਜਿਸਟਰ ਹੋਣਾ ਲਾਜ਼ਮੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਚ ਲਗਪਗ 5327 ਕੁਇੰਟਲ ਕਣਕ ਦਾ ਬੀਜ ਪਹੁੰਚ ਚੁੱਕਾ ਸੀ। ਜਿਸ ਵਿਚੋਂ ਤਕਰੀਬਨ 4200 ਕੁਇੰਟਲ ਬੀਜ ਕਿਸਾਨਾਂ ਨੂੰ ਵੰਡਿਆ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਲਗਪਗ 50 ਫ਼ੀਸਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਅਤੇ ਕਿਸਾਨ ਪੂਰੇ ਉਤਸ਼ਾਹ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਅਤੇ ਪਸੰਦ ਨੂੰ ਧਿਆਨ ਵਿਚ ਰੱਖਦਿਆਂ PBW 872, PBW 826 ਅਤੇ DBW 327 ਵਰਗੀਆਂ ਪ੍ਰਚਲਿਤ ਅਤੇ ਉੱਨਤ ਕਿਸਮਾਂ ਦੇ ਬੀਜਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਮੰਗ ਅਨੁਸਾਰ DBW 303, DBW 187 ਅਤੇ HD 3386 ਕਿਸਮਾਂ ਦੇ ਬੀਜ ਵੀ ਉਪਲਬਧ ਕਰਵਾਏ ਜਾ ਰਹੇ ਹਨ। ਡਾ: ਸ਼ਾਹਬਾਜ਼ ਸਿੰਘ ਚੀਮਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਸਾਰੇ ਬਲਾਕ ਮੁੱਖ ਦਫ਼ਤਰਾਂ ਵਿੱਚ ਕਣਕ ਦਾ ਬੀਜ ਉਪਲਬਧ ਕਰਵਾਇਆ ਗਿਆ ਹੈ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਅੱਗੇ ਵੀ ਬੀਜ ਦੀ ਸਪਲਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੀਜ ਦੀ ਘਾਟ ਕਾਰਨ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਡਾ: ਚੀਮਾ ਨੇ ਵਿਸ਼ੇਸ਼ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਦੀ ਸੋਧ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੀਜ ਦੀ ਸੋਧ ’ਤੇ ਬਹੁਤ ਘੱਟ ਖਰਚਾ ਆਉਂਦਾ ਹੈ। ਪਰ ਇਸ ਦਾ ਲਾਭ ਪੂਰੀ ਫ਼ਸਲ ਨੂੰ ਮਿਲਦਾ ਹੈ ਅਤੇ ਭਵਿੱਖ ਵਿਚ ਹੋਣ ਵਾਲੇ ਸੰਭਾਵੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਬੀਜ ਦੀ ਸੋਧ ਕਰਨ ਅਤੇ ਉੱਨਤ ਕਿਸਮਾਂ ਦੇ ਬੀਜਾਂ ਦੀ ਵਰਤੋਂ ਕਰਕੇ ਕਣਕ ਦੀ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀਜਲ ਗੁਪਤਾ ਵਲੋਂ ‘ਮਿਸ਼ਨ ਰੌਸ਼ਨੀ ਨਜ਼ਰ’ ਮੁਹਿੰਮ ਦਾ ਆਗਾਜ਼, ਪਹਿਲੇ ਦਿਨ 6 ਲੋੜਵੰਦਾਂ ਦੀ ਹੋਵੇਗੀ ਅੱਖਾਂ ਦੀ ਸਰਜਰੀ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਆਮ ਆਦਮੀ ਪਾਰਟੀ ਆਗੂਆਂ ਨੇ ਕੀਤੀ ਸ਼ਲਾਘਾ
Ad Position 24