ਸ੍ਰੀਜਲ ਗੁਪਤਾ ਵਲੋਂ ‘ਮਿਸ਼ਨ ਰੌਸ਼ਨੀ ਨਜ਼ਰ’ ਮੁਹਿੰਮ ਦਾ ਆਗਾਜ਼, ਪਹਿਲੇ ਦਿਨ 6 ਲੋੜਵੰਦਾਂ ਦੀ ਹੋਵੇਗੀ ਅੱਖਾਂ ਦੀ ਸਰਜਰੀ
ਪਠਾਨਕੋਟ, 3 ਨਵੰਬਰ (ਸੰਧੂ)- ਸਮਾਜ ਸੇਵਾ ਦੇ ਖੇਤਰ ਵਿਚ ਇਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ ਸਮਾਜ ਸੇਵਕ ਤੇ ਸਿੱਖਿਆ ਸ਼ਾਸਤਰੀ ਸ੍ਰੀਜਲ ਗੁਪਤਾ ਵਲੋਂ ਮੰਗਲਵਾਰ ਦੇ ਸ਼ੁੱਭ ਦਿਹਾੜੇ ’ਤੇ ‘ਮਿਸ਼ਨ ਰੌਸ਼ਨੀ ਨਜ਼ਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਦਾ ਮੁੱਖ ਉਦੇਸ਼ ਅੱਖਾਂ ਦੀ ਰੌਸ਼ਨੀ ਤੋਂ ਵਾਂਝੇ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕਰਨਾ ਹੈ ।
ਪਠਾਨਕੋਟ, 3 ਨਵੰਬਰ (ਸੰਧੂ)- ਸਮਾਜ ਸੇਵਾ ਦੇ ਖੇਤਰ ਵਿਚ ਇਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ ਸਮਾਜ ਸੇਵਕ ਤੇ ਸਿੱਖਿਆ ਸ਼ਾਸਤਰੀ ਸ੍ਰੀਜਲ ਗੁਪਤਾ ਵਲੋਂ ਮੰਗਲਵਾਰ ਦੇ ਸ਼ੁੱਭ ਦਿਹਾੜੇ ’ਤੇ ‘ਮਿਸ਼ਨ ਰੌਸ਼ਨੀ ਨਜ਼ਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਦਾ ਮੁੱਖ ਉਦੇਸ਼ ਅੱਖਾਂ ਦੀ ਰੌਸ਼ਨੀ ਤੋਂ ਵਾਂਝੇ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕਰਨਾ ਹੈ । ਮੁਹਿੰਮ ਦੇ ਪਹਿਲੇ ਹੀ ਦਿਨ 6 ਲਾਭਪਾਤਰੀਆਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ ਗਏ, ਤਾਂ ਜੋ ਉਨ੍ਹਾਂ ਦੇ ਜੀਵਨ ਵਿਚ ਮੁੜ ਰੌਸ਼ਨੀ ਲਿਆਂਦੀ ਜਾ ਸਕੇ । ਇਸ ਮੌਕੇ ਸ੍ਰੀਜਲ ਗੁਪਤਾ ਨੇ ਇਸ ਨੇਕ ਕਾਰਜ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਲਈ ਡਾ: ਜੇ.ਪੀ. ਸਿੰਘ ਤੇ ਡਾ: ਕੇ.ਡੀ. ਆਈ ਹਸਪਤਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀਆਂ ਅੱਖਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਨਵੀਂ ਰੌਸ਼ਨੀ ਦੇਣ ਤੋਂ ਵੱਡੀ ਕੋਈ ਸੇਵਾ ਨਹੀਂ ਹੋ ਸਕਦੀ । ਉਨ੍ਹਾਂ ਸਹਿਯੋਗੀ ਡਾਕਟਰਾਂ ਅਤੇ ਹਸਪਤਾਲ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਾਂਝੇ ਉਪਰਾਲਿਆਂ ਨਾਲ ਸਮਾਜ ਦੇ ਲੋੜਵੰਦ ਵਰਗ ਨੂੰ ਵੱਡੀ ਰਾਹਤ ਮਿਲਦੀ ਹੈ । ਇਸ ਮੌਕੇ ਡਾ: ਜੇ.ਪੀ. ਸਿੰਘ ਅਤੇ ਡਾ: ਕੇ.ਡੀ. ਆਈ ਹਸਪਤਾਲ ਵੱਲੋਂ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਖਾਂ ਦੀ ਰੌਸ਼ਨੀ ਮਨੁੱਖੀ ਜੀਵਨ ਦੀ ਬਹੁਤ ਵੱਡੀ ਦਾਤ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਇੱਕ ਸਮਾਜਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਨੂੰ ਜਾਰੀ ਰੱਖਣ ਲਈ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਕਹੀ ।