03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਆਸ਼ਰਮ ਵਿਖੇ ਕੀਰਤਨ ਦਰਬਾਰ ਸਜਾਇਆ

ਪਠਾਨਕੋਟ, 3 ਨਵੰਬਰ (ਸੁਮਿਤ)- ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਆਸ਼ਰਮ ਵਿਖੇ ਦਿਲਪ੍ਰੀਤ ਸਿੰਘ ਅਨਮੋਲ ਵਲੋਂ ਸੰਤ ਆਸ਼ਰਮ ਚੈਰੀਟੇਬਲ ਟਰੱਸਟ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ ਨਾਲ ਹੋਈ ।

Ad Position 21
No active advertisement
ਅਜੀਤ ਡੈਸਕ 04-11-2026
ਪਠਾਨਕੋਟ, 3 ਨਵੰਬਰ (ਸੁਮਿਤ)- ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਆਸ਼ਰਮ ਵਿਖੇ ਦਿਲਪ੍ਰੀਤ ਸਿੰਘ ਅਨਮੋਲ ਵਲੋਂ ਸੰਤ ਆਸ਼ਰਮ ਚੈਰੀਟੇਬਲ ਟਰੱਸਟ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ ਨਾਲ ਹੋਈ । ਉਪਰੰਤ ਵਿਸ਼ੇਸ਼ ਕੀਰਤਨ ਅਤੇ ਕਥਾ ਦਰਬਾਰ ਸਜਾਇਆ ਗਿਆ । ਇਸ ਮੌਕੇ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਮਨਿੰਦਰ ਸਿੰਘ ਅਤੇ ਗਿਆਨੀ ਜੰਗ ਸਿੰਘ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜੀਵਨ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਨਿਮਰਤਾ, ਸੇਵਾ, ਸਿਮਰਨ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਗੁਰੂ ਜਸ ਸਰਵਣ ਕੀਤਾ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ । ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ । ਉਪਰੰਤ ਆਤਿਸ਼ਬਾਜ਼ੀ ਵੀ ਕੀਤੀ ਗਈ । ਇਸ ਮੌਕੇ ਜਸਬੀਰ ਸਿੰਘ ਬੌਬੀ, ਲਖਵਿੰਦਰ ਸਿੰਘ ਮੋਂਟੀ, ਅਮਨਦੀਪ ਸਿੰਘ, ਹਰਦੀਪ ਸਿੰਘ ਰਿੰਪੂ, ਜਸਪਾਲ ਸਿੰਘ, ਬਲਬੀਰ ਸਿੰਘ, ਨਿਰਮਲ ਸਿੰਘ, ਨਵਤੇਜ ਸਿੰਘ, ਸੀ.ਏ. ਸੁਖਦੀਪ ਸਿੰਘ, ਸਿਮਰਨ ਸਿੰਘ ਚੀਨਾ, ਜਸਕਰਨ ਘੁੰਮਣ, ਡਾ: ਮੋਂਟੀ, ਤਜਿੰਦਰ ਸਿੰਘ ਬੰਟੀ, ਰੂਬਲ, ਤਿਰਲੋਚਨ ਸਿੰਘ, ਵਰਿਆਮ ਸਿੰਘ, ਰਜਿੰਦਰ ਸਿੰਘ ਬਾਜਵਾ, ਸੋਨਾ, ਸਰਬਜੀਤ, ਚਰਨਜੀਤ, ਵਰਿੰਦਰ ਸਿੰਘ, ਚਿੰਟੂ, ਮੰਗਲ ਸਿੰਘ, ਦਲਜੀਤ ਸਿੰਘ, ਯਸ਼ਪਾਲ, ਵਿਜੇ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ ਮੱਖਣ ਅਤੇ ਬਲਵਿੰਦਰ ਸਿੰਘ ਰਾਣੀਪੁਰ ਸਮੇਤ ਹੋਰ ਵੀ ਕਈ ਪਤਵੰਤੇ ਸੱਜਣ ਅਤੇ ਸੇਵਾਦਾਰ ਹਾਜ਼ਰ ਸਨ । ਸਮੁੱਚਾ ਸਮਾਗਮ ਗੁਰੂ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਇਆ ।
Ad Position 22
No active advertisement
ਪਿਛਲੀ ਖ਼ਬਰ ਮਨਵਾਲ ਸਕੂਲ ਵਿਖੇ ਐਨ. ਐਸ. ਐਸ. ਕੈਂਪ ਲਗਾਇਆ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਸਦਕਾ 50 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ- ਅਸ਼ਵਨੀ ਸ਼ਰਮਾ
Ad Position 24