ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਜੌੜਾ ਛੱਤਰਾਂ, 4 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜੈਂਡਰ ਸੰਵੇਦਨਸ਼ੀਲਤਾ ਸੰਬੰੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਲਿੰਗ ਸਮਾਨਤਾ, ਬਰਾਬਰ ਦੇ ਅਧਿਕਾਰਾਂ ਤੇ ਆਪਸੀ ਸਤਿਕਾਰ ਪ੍ਰਤੀ ਜਾਗਰਕ ਕਰਨਾ ਸੀ ।
ਜੌੜਾ ਛੱਤਰਾਂ, 4 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜੈਂਡਰ ਸੰਵੇਦਨਸ਼ੀਲਤਾ ਸੰਬੰੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਲਿੰਗ ਸਮਾਨਤਾ, ਬਰਾਬਰ ਦੇ ਅਧਿਕਾਰਾਂ ਤੇ ਆਪਸੀ ਸਤਿਕਾਰ ਪ੍ਰਤੀ ਜਾਗਰਕ ਕਰਨਾ ਸੀ । ਇਸ ਮੌਕੇ ਕੁਲਬੀਰ ਸਿੰਘ ਅਤੇ ਡਾ: ਸ਼ਿਵਾਨੀ ਨੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਜੈਂਡਰ ਸੰਵੇਦਨਸ਼ੀਲਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਲੜਕੇ ਅਤੇ ਲੜਕੀਆਂ ਨਾਲ ਬਰਾਬਰੀ ਦਾ ਵਿਵਹਾਰ ਕਰਨਾ ਤੇ ਸਾਰੇ ਵਿਦਿਆਰਥੀਆਂ ਨੂੰ ਸਮਾਨ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹੈ। ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਡਾਇਰੈਕਟਰ ਕੁਲਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਰਾਜਬੀਰ ਕੌਰ, ਕੋਆਰਡੀਨੇਟਰ ਮੈਡਮ ਜਗਜੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।