ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵਲੋਂ ਆਪਣੀ ਸਮੱਸਿਆ ਨੂੰ ਲੈ ਕੇ ਡੀ.ਈ.ਓ. ਨਾਲ ਮੀਟਿੰਗ
ਪਠਾਨਕੋਟ, 4 ਨਵੰਬਰ (ਵਿਨੋਦ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਜ਼ਿਲ੍ਹਾ ਪਠਾਨਕੋਟ) ਅਤੇ ਈ. ਟੀ.
ਪਠਾਨਕੋਟ, 4 ਨਵੰਬਰ (ਵਿਨੋਦ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਜ਼ਿਲ੍ਹਾ ਪਠਾਨਕੋਟ) ਅਤੇ ਈ.ਟੀ.ਟੀ. ਅਧਿਆਪਕ ਯੂਨੀਅਨ ਪਠਾਨਕੋਟ ਵਲੋਂ ਈ.ਟੀ.ਟੀ. ਅਧਿਆਪਕ ਮਸਲਿਆਂ ’ਤੇ ਸਾਂਝੇ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ ਕੀਤੀ ਗਈ । ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਤੇ ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਈ.ਟੀ.ਟੀ. ਤੋਂ ਐਚ.ਟੀ. ਤੇ ਐਚ.ਟੀ. ਤੋਂ ਸੀ.ਐਚ.ਟੀ. ਦੀਆਂ ਪ੍ਰਮੋਸ਼ਨਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਨਾਲ ਮੀਟਿੰਗ ਕੀਤੀ ਗਈ । ਵਫ਼ਦ ਦੀ ਅਗਵਾਈ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਆਗੂ ਰਵੀਕਾਂਤ, ਜੀ . ਟੀ.ਯੂ. ਦੇ ਜ਼ਿਲ੍ਹਾ ਵਿੱਤ ਸਕੱਤਰ ਰਵੀ ਦੱਤ ਤੇ ਸੀਨੀਅਰ ਮੀਤ ਪ੍ਰਧਾਨ ਰਜਨੀਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ ਜਿਸ ਵਿਚ ਪਿਛਲੇ 4 ਸਾਲਾਂ ਤੋਂ ਰੁਕੀਆਂ ਹੋਈਆਂ ਪ੍ਰਮੋਸ਼ਨਾਂ ਵਿਚ ਹੋ ਰਹੀ ਬੇਲੋੜੀ ਦੇਰੀ ’ਤੇ ਸਖ਼ਤ ਇਤਰਾਜ਼ ਜਤਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਦੇਰੀ ਦਾ ਕਾਰਨ ਪੁੱਛਿਆ ਗਿਆ ਤੇ ਸਪੱਸ਼ਟ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਹ ਪ੍ਰਮੋਸ਼ਨਾਂ ਤੁਰੰਤ ਨਾ ਕੀਤੀਆਂ ਗਈਆਂ ਤਾਂ ਸਾਂਝੇ ਅਧਿਆਪਕ ਮੋਰਚਾ ਪਠਾਨਕੋਟ ਵਲੋਂ ਪੀੜਤ ਅਧਿਆਪਕਾਂ ਨੂੰ ਨਾਲ ਲੈ ਕੇ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਮੋਸ਼ਨਾਂ ਦਾ ਕੰਮ ਬਹੁਤ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ । ਵਫਦ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪਠਾਨਕੋਟ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤ ਪਾਲ, ਬਲਾਕ ਆਗੂ ਰਾਮਦਾਸ ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਈ.ਟੀ.ਟੀ. ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ ।