05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

20 ਨਵੰਬਰ ਦੇ ਐਸ.ਜੀ.ਪੀ.ਸੀ. ਜਨਰਲ ਇਜਲਾਸ ’ਚ ਜੂਨ 1984 ਦੇ ਫੌਜੀ ਹਮਲੇ ਵਿਰੁੱਧ ਨਿੰਦਾ ਮਤਾ ਪਾਸ ਕਰਨ ਦੀ ਮੰਗ

ਧਾਰੀਵਾਲ, 5 ਨਵੰਬਰ (ਲਖਬੀਰ ਸਿੰਘ ਖੁੰਡਾ)- ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਗੁਲਜਾਰ ਸਿੰਘ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਬਲਦੇਵ ਸਿੰਘ ਨੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਨਵੰਬਰ ਨੂੰ ਕਰਵਾਏ ਜਾ ਰਹੇ ਜਨਰਲ ਇਜਲਾਸ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਸਬੰਧੀ ਨਿੰਦਾ ਮਤਾ ਪਾਸ ਕੀਤਾ ਜਾਵੇ ਤੇ ਇਸ ਲਈ ਜ਼ਿੰਮੇਵਾਰ ਧਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਕਾਰਵਾਈ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 06-11-2026
ਧਾਰੀਵਾਲ, 5 ਨਵੰਬਰ (ਲਖਬੀਰ ਸਿੰਘ ਖੁੰਡਾ)- ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਗੁਲਜਾਰ ਸਿੰਘ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਬਲਦੇਵ ਸਿੰਘ ਨੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਨਵੰਬਰ ਨੂੰ ਕਰਵਾਏ ਜਾ ਰਹੇ ਜਨਰਲ ਇਜਲਾਸ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਸਬੰਧੀ ਨਿੰਦਾ ਮਤਾ ਪਾਸ ਕੀਤਾ ਜਾਵੇ ਤੇ ਇਸ ਲਈ ਜ਼ਿੰਮੇਵਾਰ ਧਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੂਨ 1984 ਦੌਰਾਨ ਬੈਰਕਾਂ ਛੱਡਣ ਵਾਲੀ 9 ਸਿੱਖ ਰੈਜੀਮੈਂਟ ਦੀ ਮੁੜ ਬਹਾਲੀ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਕੇਂਦਰ ਸਰਕਾਰ ਨੂੰ ਸਿਫ਼ਾਰਸ਼ੀ ਪੱਤਰ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਦੋਵਾਂ ਮੰਗਾਂ ਸਬੰਧੀ ਜਨਰਲ ਇਜਲਾਸ ਵਿਚ ਵੱਖ-ਵੱਖ ਮਤੇ ਪਾਸ ਕੀਤੇ ਜਾਣ। ਇਸ ਮੌਕੇ ਰਣਧੀਰ ਸਿੰਘ , ਜੋਗਾ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਜਰਨੈਲ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਕਰ ਗੱਠਜੋੜ ਹੋ ਜਾਂਦੈ ਤਾਂ ਪੰਜਾਬ ਅੰਦਰ ਅਕਾਲੀ/ਭਾਜਪਾ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ- ਲਾਡੀ ਅਗਲੀ ਖ਼ਬਰ ਕਰਮਚਾਰੀ ਦਲ ਦਾ ਵਫ਼ਦ ਐੱਸ.ਈ. (ਪੀ.ਐੱਮ.) ਨੂੰ ਮਿਲਿਆ
Ad Position 24