ਡੀ.ਡੀ.ਆਈ. ਸਕੂਲ ਪਿੰਡੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰੀ ਪੇਂਟਿੰਗ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਫ਼ਤਹਿਗੜ੍ਹ ਚੂੜੀਆਂ, 5 ਨਵੰਬਰ (ਐੱਮ. ਐੱਸ.
ਫ਼ਤਹਿਗੜ੍ਹ ਚੂੜੀਆਂ, 5 ਨਵੰਬਰ (ਐੱਮ.ਐੱਸ. ਫੁੱਲ)- ਡੀ.ਡੀ.ਆਈ. ਸਕੂਲ ਪਿੰਡ ਪਿੰਡੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰ ਦੇ ਪੇਂਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਸੂਬਾ ਪੱਧਰੀ ਪੇਂਟਿੰਗ ਮੁਕਾਬਲਿਆਂ ’ਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ ਡੀ.ਡੀ.ਆਈ. ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕੀਤੇ। ਸਕੂਲ ਦੀ ਵਿਦਿਆਰਥਣ ਹਰਗੁਣ ਕੌਰ ਨੇ ਦੂਜਾ, ਮਨਪ੍ਰੀਤ ਕੌਰ ਨੇ ਤੀਜਾ ਤੇ ਤਨਵੀਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥਣਾਂ ਨੂੰ ਨੈਸ਼ਨਲ ਪੱਧਰ ਦੇ ਪੇਂਟਿੰਗ ਮੁਕਾਬਲਿਆਂ ਲਈ ਵੀ ਚੁਣਿਆ ਗਿਆ। ਇਸ ਸਬੰਧੀ ਸਕੂਲ ਦੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਤੇ ਪ੍ਰਿੰ. ਸਵਲੀਨ ਭਾਟੀਆ ਨੇ ਦੱਸਿਆ ਕਿ ਵਿਦਿਆਰਥਣਾਂ ਵਲੋਂ ਪੰਜਾਬ ਪੱਧਰ ਦੇ ਮੁਕਾਬਲਿਆਂ ਵਿਚ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ ਸਮੁੱਚੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਨੇ ਕਿਹਾ ਕਿ ਵਿਦਿਆਰਥਣਾਂ ਨੇ ਪੇਂਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਫ਼ਲਤਾ ਪਿੱਛੇ ਸਕੂਲ ਦੇ ਆਰਟ ਅਧਿਆਪਕ ਸੰਦੀਪ ਸਿੰਘ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਤੇ ਯੋਗ ਮਾਰਗਦਰਸ਼ਨ ਦਾ ਵਿਸ਼ੇਸ਼ ਯੋਗਦਾਨ ਹੈ। ਵਿਦਿਆਰਥਣਾਂ ਦੇ ਸਕੂਲ ਪਹੁੰਚਣ ’ਤੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ, ਪ੍ਰਿੰਸੀਪਲ ਸਵਲੀਨ ਭਾਟੀਆ ਤੇ ਸਮੂਹ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।