06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਬਲਕਾਰ ਸਿੰਘ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ

ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਡੇਰਾ ਬਾਬਾ ਵਡਭਾਗ ਸਿੰਘ ਪਿੰਡ ਝੰਡੇਚੱਕ ਦੇ ਮੁਖੀ ਬਾਬਾ ਬਲਕਾਰ ਸਿੰਘ ਵਲੋਂ ਵਾਤਾਵਰਨ ਦੀ ਸਵੱਛਤਾ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਡੇਰੇ ਦੇ ਸੈਕਟਰੀ ਰਾਕੇਸ਼ ਕੁਮਾਰ ਵਲੋਂ ਵੀ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਬਾਬਾ ਬਲਕਾਰ ਸਿੰਘ ਤੇ ਨਾਲ ਸੈਕਟਰੀ ਰਕੇਸ਼ ਕੁਮਾਰ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੰਦੇ ਹੋਏ। 07-11-2026
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਡੇਰਾ ਬਾਬਾ ਵਡਭਾਗ ਸਿੰਘ ਪਿੰਡ ਝੰਡੇਚੱਕ ਦੇ ਮੁਖੀ ਬਾਬਾ ਬਲਕਾਰ ਸਿੰਘ ਵਲੋਂ ਵਾਤਾਵਰਨ ਦੀ ਸਵੱਛਤਾ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਡੇਰੇ ਦੇ ਸੈਕਟਰੀ ਰਾਕੇਸ਼ ਕੁਮਾਰ ਵਲੋਂ ਵੀ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਕਈ ਤਰ੍ਹਾਂ ਦੇ ਸੜਕ ਹਾਦਸੇ, ਬਿਮਾਰੀਆਂ ਤੇ ਅਗਜਨੀ ਦੀਆਂ ਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ। ਇਸ ਨੂੰ ਆਦਿ ਕਾਲ ਤੋਂ ਹੀ ਦੀਵੇ ਜਗਾ ਕੇ ਅਤੇ ਘਰ ਦੀਆਂ ਬਣੀਆਂ ਮਠਿਆਈਆਂ ਖਾ ਕੇ ਹੀ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਵਲੋਂ ਪੰਜਾਬ ਦੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਪੂਰੀ ਮੁਸਤੈਦੀ ਤੇ ਚੌਕਸੀ ਵਰਤਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਤੇ ਲੋਕਾਂ ਦੀ ਸਿਹਤ ਤੇ ਜ਼ਿੰਦਗੀ ਨਾਲ ਖਿਲਵਾੜ ਨਾ ਹੋਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਸੰਬੰਧੀਆਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਘਰ ਦੀਆਂ ਬਣੀਆਂ ਮਠਿਆਈਆਂ ਤੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਭੇਟ ਕਰਨ।
Ad Position 22
No active advertisement
ਪਿਛਲੀ ਖ਼ਬਰ ਜੁਆਇੰਟ ਫੋਰਮ ਅਤੇ ਏਕਤਾ ਮੰਚ ਵਲੋਂ ਕੀਤੀ ਗਈ ਸਾਂਝੀ ਕਨਵੈਨਸ਼ਨ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ
Ad Position 24