06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਨੇ ਧੂਮਧਾਮ ਨਾਲ ਮਨਾਇਆ ਦੀਵਾਲੀ ਉਤਸਵ

ਪਠਾਨਕੋਟ, 6 ਨਵੰਬਰ (ਵਿਨੋਦ)- ਜ਼ਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਜੈ ਡਡਵਾਲ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 07-11-2026
ਪਠਾਨਕੋਟ, 6 ਨਵੰਬਰ (ਵਿਨੋਦ)- ਜ਼ਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਜੈ ਡਡਵਾਲ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ । ਸਮਾਗਮ ਦੌਰਾਨ ਮੁੱਖ ਮਹਿਮਾਨ ਰਜਨੀਸ਼ ਗਰਗ ਤੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੀਪ ਜਲਾ ਕੇ ਸਾਰੇ ਐਡਵੋਕੇਟਾਂ ਤੇ ਨਿਆਂਇਕ ਅਧਿਕਾਰੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਤੇ ਆਪਸੀ ਸਦਭਾਵਨਾ ਤੇ ਨਿਆਂ ਵਿਵਸਥਾ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ । ਇਸ ਮੌਕੇ ਨਿਆਂਇਕ ਅਧਿਕਾਰੀਆਂ ਵਿਚ ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ) ਡਾ: ਹਰਪ੍ਰੀਤ ਕੌਰ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਬੀਰ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਜਵੰਤ ਕੌਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮੀਨਾਕਸ਼ੀ ਗੁਪਤਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਗੁਰਸ਼ੇਰ ਸਿੰਘ, ਸੀ.ਜੇ.ਐਮ.-ਸਹਿ-ਸਕੱਤਰ ( ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ) ਪ੍ਰਭਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਰਵਨੀਤ ਕੌਰ ਬੇਦੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਨਜ਼ਮੀਨ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਬਬੀਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਰਵਿੰਦ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਤਨਾਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਿਚ ਵਾਈਸ ਪ੍ਰੈਜ਼ੀਡੈਂਟ ਨਿਤਿਨ ਡੋਗਰਾ, ਵਾਈਸ ਪ੍ਰੈਜ਼ੀਡੈਂਟ (ਮਹਿਲਾ) ਰੋਮਿਕਾ, ਸਕੱਤਰ ਸਮਰੱਥ ਗੁਲਾਟੀ ਤੇ ਜੁਆਇੰਟ ਸਕੱਤਰ ਮੁਸਕਾਨ ਮੌਜੂਦ ਰਹੇ । ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਐਡਵੋਕੇਟ ਜੇ.ਸੀ. ਸ਼ੁਕਲਾ, ਐਮ.ਐਸ. ਠਾਕੁਰ ਐਡਵੋਕੇਟ, ਐਡਵੋਕੇਟ ਰਮਨ ਪੁਰੀ, ਐਡਵੋਕੇਟ ਐਚ.ਐਸ. ਪਠਾਨੀਆ, ਐਡਵੋਕੇਟ ਵਿਕਰਾਂਤ ਮਹਾਜਨ, ਐਡਵੋਕੇਟ ਵਿਨੋਦ ਮਹਾਜਨ, ਉਮੇਸ਼ ਜੰਜੂਆ, ਐਡਵੋਕੇਟ ਵਿਨੋਦ ਧੀਮਾਨ, ਰਜਨਦੀਪ, ਵਿਨੋਦ ਮਲਹੋਤਰਾ, ਮਮਤਾ ਬੇਦੀ, ਜਤਿੰਦਰ ਜੱਗੀ ਆਦਿ ਮੁੱਖ ਤੌਰ ’ਤੇ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪ੍ਰਧਾਨ ਅਜੇ ਡਡਵਾਲ ਨੇ ਆਏ ਹੋਏ ਸਾਰੇ ਨਿਆਂਇਕ ਅਧਿਕਾਰੀਆਂ ਤੇ ਵਕੀਲ ਸਾਥੀਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਪਿੰਡ ਸਾਬ ਚੱਕ ਦਾ ਕੀਤਾ ਦੌਰਾ ਅਗਲੀ ਖ਼ਬਰ ‘ ਖੇਡਾਂ ਰਿਆੜਕੀ ਦੀਆਂ’ 20 ਤੋਂ 22 ਨਵੰਬਰ ਤੱਕ, ਹਰਚੋਵਾਲ ਵਿਖੇ ਹੋਣਗੇ ਸਾਲਾਨਾ 13ਵੇਂ ਖੇਡ ਮੁਕਾਬਲੇ
Ad Position 24