ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਉਤਸ਼ਾਹ ਨਾਲ ਮਨਾਈ
ਪਠਾਨਕੋਟ, 6 ਨਵੰਬਰ (ਸੰਧੂ)- ਅੱਜ ਐਸ. ਐਮ.
ਪਠਾਨਕੋਟ, 6 ਨਵੰਬਰ (ਸੰਧੂ)- ਅੱਜ ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿਚ ਪ੍ਰਿੰਸੀਪਲ ਰੇਣੂਕਾ ਕਟੋਚ ਦੀ ਪ੍ਰਧਾਨਗੀ ਹੇਠ ਇਕ ਸ਼ਾਨਦਾਰ ਦੀਵਾਲੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਦੀਵਾ ਬਣਾਉਣ, ਥਾਲੀ ਸਜਾਉਣ ਤੇ ਰੰਗੋਲੀ ਬਣਾਉਣ ਵਰਗੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਉਦਘਾਟਨ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਸੁਸਾਇਟੀ ਦੇ ਆਜੀਵਨ ਪ੍ਰਧਾਨ ਡਾ: ਰਾਜੇਸ਼ਵਰ ਸਿੰਘ ਚੌਧਰੀ ਤੇ ਉਨ੍ਹਾਂ ਦੀ ਪਤਨੀ ਕਮਲ ਚੌਧਰੀ ਨੇ ਦੀਵਾ ਜਗਾ ਕੇ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਦੀਵਾਲੀ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ । ਪ੍ਰੋਗਰਾਮ ਦੇ ਅੰਤ ਵਿਚ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਮਠਿਆਈਆਂ ਵੰਡੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਨਾ ਸਿਰਫ਼ ਰੌਸ਼ਨੀਆਂ ਦਾ ਤਿਉਹਾਰ ਹੈ, ਸਗੋਂ ਭਾਰਤ ਦੇ ਅਮੀਰ ਸੱਭਿਆਚਾਰ, ਪਰੰਪਰਾਵਾਂ ਤੇ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ ਵੀ ਹੈ।