ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਮਗਰੋਂ ਰਵੀ ਮੋਹਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਗੁਰਦਾਸਪੁਰ, 7 ਨਵੰਬਰ (ਚੱਕਰਾਜਾ)- ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਲਕਾ ਦੀਨਾਨਗਰ ਤੋਂ ਸੀਨੀਅਰ ਆਗੂ ਰਵੀ ਮੋਹਨ ਵਲੋਂ ਅੱਜ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ । ਉਨ੍ਹਾਂ ਨਾਲ ਮੁਲਾਕਾਤ ਦੌਰਾਨ ਹੋਈ ਗੱਲਬਾਤ ਸਾਂਝੀ ਕਰਦਿਆਂ ਰਵੀ ਮੋਹਨ ਨੇ ਦੱਸਿਆ ਕਿ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਦਿਵਾਲੀ ਤੇ ਬੰਦੀ ਛੋੜ ਦਿਵਸ ਦੇ ਪਾਵਨ ਪਵਿੱਤਰ ਦਿਹਾੜੇ ਨੂੰ ਲੈ ਕੇ ਵਧਾਈਆਂ ਦੇ ਸਿਲਸਿਲੇ ’ਚ ਵਿਸ਼ੇਸ਼ ਮੁਲਾਕਾਤ ਹੋਈ ਹੈ।
ਆ
ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਰਵੀ ਮੋਹਨ। ਅਜੀਤ ਤਸਵੀਰ
08-11-2026
ਗੁਰਦਾਸਪੁਰ, 7 ਨਵੰਬਰ (ਚੱਕਰਾਜਾ)- ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਲਕਾ ਦੀਨਾਨਗਰ ਤੋਂ ਸੀਨੀਅਰ ਆਗੂ ਰਵੀ ਮੋਹਨ ਵਲੋਂ ਅੱਜ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ । ਉਨ੍ਹਾਂ ਨਾਲ ਮੁਲਾਕਾਤ ਦੌਰਾਨ ਹੋਈ ਗੱਲਬਾਤ ਸਾਂਝੀ ਕਰਦਿਆਂ ਰਵੀ ਮੋਹਨ ਨੇ ਦੱਸਿਆ ਕਿ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਦਿਵਾਲੀ ਤੇ ਬੰਦੀ ਛੋੜ ਦਿਵਸ ਦੇ ਪਾਵਨ ਪਵਿੱਤਰ ਦਿਹਾੜੇ ਨੂੰ ਲੈ ਕੇ ਵਧਾਈਆਂ ਦੇ ਸਿਲਸਿਲੇ ’ਚ ਵਿਸ਼ੇਸ਼ ਮੁਲਾਕਾਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕਰੀਬ 20, 22 ਮਿੰਟ ਤੱਕ ਉਨ੍ਹਾਂ ਦੀਆਂ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪਾਰਟੀ ਦੀ ਮਜ਼ਬੂਤੀ ਤੇ ਹਲਕੇ ਦੀ ਵਿਕਾਸ ਪੱਖੋਂ ਕਾਇਆ ਕਲਪ ਕਰਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵਲੋਂ ਉਨ੍ਹਾਂ ਨੂੰ ਦੀਨਾਨਗਰ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਥਾਪੜਾ ਵੀ ਦਿੱਤਾ। ਰਵੀ ਮੋਹਨ ਨੇ ਕਿਹਾ ਕਿ ਹਲਕੇ ਅੰਦਰ ਕਿਸੇ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰ ਨੂੰ ਮਾਯੂਸ ਹੋਣ ਦੀ ਲੋੜ ਨਹੀਂ, ਸਗੋਂ ਉਤਸ਼ਾਹ ਦੇ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਲਈ ਬੂਥ ਪੱਧਰ ’ਤੇ ਇਕਜੁੱਟ ਹੋ ਕੇ ਇਕ ਝੰਡੇ ਹੇਠ ਕੰਮ ਕੀਤਾ ਜਾਵੇ । ਜ਼ਾਹਿਰ ਹੈ ਕਿ ਰਵੀ ਮੋਹਣ ਦੀ ਆਮ ਆਦਮੀ ਪਾਰਟੀ ਵਲੋਂ ਦੀਨਨਗਰ ਜੇ ਹੋਈ ਧਮਾਕੇਦਾਰ ਐਂਟਰੀ ਤੋਂ ਬਾਅਦ ਹਲਕੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।